*ਸ੍ਰੀ ਗੁਰੂ ਤੇਗਬਹਾਦਰ ਜੀ ਵੱਲੋ ਬਖਸ਼ੇ ਸਿਧਾਂਤਾਂ ਦਾ ਤੇ ਚੱਲਣ ਦੀ ਲੋੜ – ਬੈਨੀਪਾਲ*
####################
ਨਿਊਜ਼ ਪੰਜਾਬ
ਲੁਧਿਆਣਾ,10 ਅਗਸਤ – ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1 ਦੁੱਗਰੀ ਵਿਖੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਵੱਲੋ ਬੀਤੀ ਰਾਤ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਆਤਮਰਸ ਕੀਰਤਨ ਸਮਾਗਮ ਕਰਵਾਇਆ ਗਿਆ।ਜਿਸ ਵਿੱਚ ਵਿਸ਼ੇਸ਼ ਤੌਰ ਤੇ ਆਪਣੇ ਕੀਰਤਨੀ ਜੱਥੇ ਸਮੇਤ ਹਾਜ਼ਰੀ ਭਰਨ ਲਈ ਪੁੱਜੇ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਗੁਰਦੇਵ ਸਿੰਘ ਕੋਹਾੜਕਾ ਭਾਈ ਮਨਜੀਤ ਸਿੰਘ ਪਠਾਨਕੋਟ ਵਾਲੇ ਅਤੇ ਭਾਈ ਗੁਰਸਾਗਰ ਸਿੰਘ ਅੰਮ੍ਰਿਤਸਰ ਸਾਹਿਬ ਵਾਲਿਆਂ ਦੇ ਕੀਰਤਨੀ ਜੱਥੀਆਂ ਨੇ ਗੁਰਬਾਣੀ ਦਾ ਇਲਾਹੀ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਉਨ੍ਹਾਂ ਨੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਸਾਹਿਬ ਵਿਖੇ ਕਰਵਾਏ ਗਏ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਕੀਰਤਨ ਸਮਾਗਮ ਨੂੰ ਇੱਕ ਉਪਦੇਸ਼ਕ ਸਮਾਗਮ ਦੱਸਦਿਆਂ ਅਤੇ ਕਿਹਾ ਕਿ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਸਾਨੂੰ ਨਿਰਭਉ ਤੇ ਨਿਰਵੈਰਤਾ ਦਾ ਉਪਦੇਸ਼ ਦਿੰਦੀ ਹੈ।ਉਨ੍ਹਾਂ ਨੇ ਕੀਰਤਨ ਸਮਾਗਮ ਅੰਦਰ ਜੁੜ ਬੈਠੀਆਂ ਸੰਗਤਾਂ ਨੂੰ ਧਰਮ ਦੇ ਮਾਰਗ ਉਪਰ ਚੱਲਣ ,ਬਾਣੀ ਤੇ ਬਾਣੇ ਦੇ ਧਾਰਨੀ ਬਣਨ ਦੀ ਬੇਨਤੀ ਵੀ ਕੀਤੀ। ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀਆ ਭਰਕੇ ਆਪਣਾ ਜੀਵਨ ਸਫਲਾਂ ਕੀਤਾ।ਕੀਰਤਨ ਸਮਾਗਮ ਦੌਰਾਨ ਗੁਰਦੁਆਰਾ ਦੇ ਮੁੱਖ ਸੇਵਾਦਾਰ ਸ. ਕੁਲਵਿੰਦਰ ਸਿੰਘ ਬੈਨੀਪਾਲ ਨੇ ਆਇਆਂ ਹੋਈਆਂ ਸੰਗਤਾਂ ਨੂੰ ਬੇਨਤੀ ਕਰਦਿਆਂ ਹੋਇਆ ਕਿਹਾ ਕਿ ਨੌਵੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗਬਹਾਦਰ ਜੀ ਵੱਲੋ ਬਖਸ਼ੇ ਸਿਧਾਂਤਾਂ ਤੇ ਸਿੱਖਿਆਵਾਂ ਦਾ ਵੱਧ ਤੋ ਵੱਧ ਪ੍ਰਚਾਰ ਸੰਗਤਾਂ ਤੱਕ ਪਹੁੰਚਾਣ ਲਈ ਪ੍ਰਚਾਰਕ ਆਪਣੀ ਸਰਗਰਮ ਭੂਮਿਕਾ ਨਿਭਾਉਣ ਤਾਂ ਹੀ 350 ਸਾਲਾਂ ਸ਼ਹੀਦੀ ਸ਼ਤਾਬਦੀ ਮਨਾਉਣੀ ਸਫਲਾ ਹੋ ਸਕਦੀ ਹੈ!ਉਨ੍ਹਾਂ ਨੇ ਸੰਗਤਾਂ ਨੂੰ ਬੇਨਤੀ ਕੀਤੀ ਕਿ ਉਹ ਆਪਣੇ ਬੱਚਿਆਂ ਖਾਸ ਕਰਕੇ ਨੌਜਵਾਨਾਂ ਨੂੰ ਗੁਰਦੁਆਰਾ ਸਾਹਿਬ ਵਿਖੇ ਆਯੋਜਿਤ ਹੋਣ ਵਾਲੇ ਗੁਰਮਤਿ ਸਮਾਗਮਾਂ ਅੰਦਰ ਆਪਣੇ ਨਾਲ ਹਾਜ਼ਰੀਆਂ ਭਰਨ ਲਈ ਪ੍ਰੇਰਿਤ ਕਰਿਆ ਕਰਨ ਤਾਂ ਹੀ ਉਹ ਸੇਵਾ ਤੇ ਸਿਮਰਨ ਦੇ ਸਿਧਾਂਤ ਨਾਲ ਜੁੜਕੇ ਗੁਰਸਿੱਖੀ ਮਾਰਗ ਦੇ ਪਾਂਧੀ ਬਣ ਸਕਣਗੇ!ਇਸ ਦੌਰਾਨ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ
ਕੁਲਵਿੰਦਰ ਸਿੰਘ ਬੈਨੀਪਾਲ, ਚਰਨਜੀਤ ਸਿੰਘ ਵਰਿੰਦਰ ਮੋਹਨ ਸਿੰਘ ਮਲਕੀਤ ਸਿੰਘ ਨੇ ਸਾਂਝੇ ਤੌਰ ਤੇ ਕੀਰਤਨੀ ਜੱਥੇ ਦੇ ਸਮੂਹ ਮੈਬਰਾਂ ਨੂੰ ਸਿਰਪਾਉ ਭੇਟ ਕਰਕੇ ਸਨਮਾਨਿਤ ਕੀਤਾ
। ਸਮਾਗਮ ਅੰਦਰ ਗੁਰਦੁਆਰਾ ਸਾਹਿਬ ਦੇ ਚੇਅਰਮੈਨ ਸ. ਬਲਜੀਤ ਸਿੰਘ ਸੇਠੀ ਪਰਮਿੰਦਰ ਸਿੰਘ ਕਰਤਾਰ ਸਿੰਘ ਬਰਾੜ ਯਸ਼ਪਾਲ ਸਿੰਘ, ਰਜਿੰਦਰ ਸਿੰਘ ਭਾਟੀਆ ਬਲਬੀਰ ਸਿੰਘ ਗੁਰਦੀਪ ਸਿੰਘ ਕਾਲੜਾ
ਚਰਨਜੀਤ ਸਿੰਘ, ਤਰਲੋਕ ਸਿੰਘ ਸੱਚਦੇਵਾ,ਪਰਮਜੀਤ ਸਿੰਘ ਅਵਤਾਰ ਸਿੰਘ ਅਰਜਨ ਸਿੰਘ ਦਰਸ਼ਨ ਸਿੰਘ ਸੋਨਪਾਲ ਵਿਰਨਜੀਤ ਸਿੰਘ ਸੋਨਪਾਲ ਹਰਮੀਤ ਸਿੰਘ ਐਡਵੋਕੇਟ ਰਜਿੰਦਰ ਪਾਲ ਸਿੰਘ ਸਰਬਜੀਤ ਸਿੰਘ ਚਗਰ ਮਲਕੀਤ ਸਿੰਘ ਯਸ਼ਪਾਲ ਸਿੰਘ ਡਾਕਟਰ ਪ੍ਰੇਮ ਸਿੰਘ ਚਾਵਲਾ ਮਨਜੀਤ ਸਿੰਘ,ਕਨਵੰਲਜੀਤ ਸਿੰਘ ਅਤੇ ਇਸਤਰੀ ਸਤਿਸੰਗ ਸਭਾ ਦੀਆਂ ਬੀਬੀਆਂ ਜਿੰਨ੍ਹਾਂ ਵਿੱਚ ਬੀਬੀ ਮਨਜੀਤ ਕੌਰ ਬੀਬੀ ਬਲਵਿੰਦਰ ਕੌਰ ਬੱਤਰਾ ਬੀਬੀ ਦਵਿੰਦਰ ਕੌਰ ਬੀਬੀ ਕਰਮਜੀਤ ਕੌਰ ਬੀਬੀ ਕੁਲਜੀਤ ਕੌਰ, ਬੀਬੀ ਅਮ੍ਰਿਤਪਾਲ ਕੌਰ, ਸਿਮਰਨ ਕੌਰ, ਪਰਮਜੀਤ ਕੌਰ,ਵਿਸੇਸ਼ ਤੌਰ ਤੇ ਹਾਜਰ ਸਨ!
