ਅਰਦਾਸ ਕਿਸ ਤਰ੍ਹਾਂ…..ਵਿਚਾਰ ਭਾਈ ਇੰਦਰਜੀਤ ਸਿੰਘ ਜੀ ਗੁਰਾਇਆ ਅਤੇ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ 13 ਅਗਸਤ 2025

ਨਿਊਜ਼ ਪੰਜਾਬ

ਅਰਦਾਸ ਕਿਸ ਤਰ੍ਹਾਂ…..ਵਿਚਾਰ ਭਾਈ ਇੰਦਰਜੀਤ ਸਿੰਘ ਜੀ ਗੁਰਾਇਆ

*🙏 ☬ ੴ ਸੱਚਖੰਡ ਸ੍ਰੀ ਦਰਬਾਰ ਸਾਹਿਬ ਜੀ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਮੁੱਖਵਾਕ**੨੯ ਸਾਵਣ ੫੫੭, ੧੩ ਅਗਸਤ ੨੦੨੫ ੴ* ☬ 🙏

ਗੋਂਡ ॥

ਖਸਮੁ ਮਰੈ ਤਉ ਨਾਿਰ ਨ ਰੋਵੈ ॥ ਉਸੁ ਰਖਵਾਰਾ ਅਉਰੋ ਹੋਵੈ ॥ ਰਖਵਾਰੇ ਕਾ ਹੋਇ ਬਿਨਾਸ ॥ ਆਗੈ ਨਰਕੁ ਈਹਾ ਭੋਗ ਬਿਲਾਸ ॥੧॥ ਏਕ ਸੁਹਾਗਿਨ ਜਗਤ ਪਿਆਰੀ ॥ ਸਗਲੇ ਜੀਅ ਜੰਤ ਕੀ ਨਾਰੀ ॥੧॥ ਰਹਾਉ ॥ ਸੋਹਾਗਿਨ ਗਿਲ ਸੋਹੈ ਹਾਰੁ ॥ ਸੰਤ ਕਉ ਬਿਖੁ ਬਿਗਸੈ ਸੰਸਾਰੁ ॥ ਕਿਰ ਸੀਗਾਰੁ ਬਹੈ ਪਿਖਆਰੀ ॥ ਸੰਤ ਕੀ ਠਿਠਕੀ ਫਿਰੈ ਬਿਚਾਰੀ ॥੨॥ ਸੰਤ ਭਾਿਗ ਓਹ ਪਾਛੈ ਪਰੈ ॥ ਗੁਰ ਪਰਸਾਦੀ ਮਾਰਹੁ ਡਰੈ ॥ ਸਾਕਤ ਕੀ ਓਹ ਪਿੰਡ ਪਰਾਇਣ ॥ ਹਮ ਕਉ ਦਿਰ੍ਸਿਟ ਪਰੈ ਤਿ੍ਖ ਡਾਇਣ ॥੩॥ ਹਮ ਤਿਸ ਕਾ ਬਹੁ ਜਾਿਨਆ ਭੇਉ ॥ ਜਬ ਹੂਏ ਕਿ੍ਪਾਲ ਮਿਲੇ ਗੁਰਦੇਉ ॥ ਕਹੁ ਕਬੀਰ ਅਬ ਬਾਹਿਰ ਪਰੀ ॥ ਸੰਸਾਰੈ ਕੈ ਅੰਚਿਲ ਲਰੀ ॥੪॥੪॥੭॥

गोंड ॥

ना इहु मानसु ना इहु देउ ॥ ना इहु जती कहावै सेउ ॥ ना इहु जोगी ना अवधूता ॥ ना इसु माइ न काहू पूता ॥१॥ इआ मंदर महि कौन बसाई ॥ ता का अंतु न कोऊ पाई ॥१॥ रहाउ ॥ ना इहु गिरही ना ओदासी ॥ ना इहु राज न भीख मंगासी ॥ ना इसु पिंडु न रकतू राती ॥ ना इहु ब्रहमनु ना इहु खाती ॥२॥ ना इहु तपा कहावै सेखु ॥ ना इहु जीवै न मरता देखु ॥ इसु मरते कउ जे कोऊ रोवै ॥ जो रोवै सोई पति खोवै ॥३॥ गुर प्रसादि मै डगरो पाइआ ॥ जीवन मरनु दोऊ मिटवाइआ ॥ कहु कबीर इहु राम की अंसु ॥ जस कागद पर मिटै न मंसु ॥४॥२॥५॥

ਅਰਥ: (ਇਹ ਮਾਇਆ) ਇਕ ਐਸੀ ਸੁਹਾਗਣ ਨਾਰ ਹੈ ਜਿਸ ਨੂੰ ਸਾਰਾ ਜਗਤ ਪਿਆਰ ਕਰਦਾ ਹੈ, ਸਾਰੇ ਜੀਆ ਜੰਤ ਇਸ ਨੂੰ ਆਪਣੀ ਇਸਤ੍ਰੀ ਬਣਾ ਕੇ ਰੱਖਣਾ ਚਾਹੁੰਦੇ ਹਨ (ਆਪਣੇ ਵੱਸ ਵਿਚ ਰੱਖਣਾ ਚਾਹੁੰਦੇ ਹਨ) ।੧।ਰਹਾਉ। (ਪਰ ਇਸ ਮਾਇਆ ਨੂੰ ਇਸਤ੍ਰੀ ਬਣਾ ਕੇ ਰੱਖਣ ਵਾਲਾ) ਮਨੁੱਖ (ਆਖ਼ਰ) ਮਰ ਜਾਂਦਾ ਹੈ, ਇਹ (ਮਾਇਆ) ਵਹੁਟੀ (ਉਸ ਦੇ ਮਰਨ ਤੇ) ਰੋਂਦੀ ਭੀ ਨਹੀਂ, ਕਿਉਂਕਿ ਇਸ ਦਾ ਰਾਖਾ (ਖਸਮ) ਕੋਈ ਧਿਰ ਹੋਰ ਬਣ ਜਾਂਦਾ ਹੈ (ਸੋ, ਇਹ ਕਦੇ ਭੀ ਰੰਡੀ ਨਹੀਂ ਹੁੰਦੀ) । (ਇਸ ਮਾਇਆ ਦਾ) ਰਾਖਾ ਮਰ ਜਾਂਦਾ ਹੈ, ਮਨੁੱਖ ਇੱਥੇ ਇਸ ਮਾਇਆ ਦੇ ਭੋਗਾਂ (ਵਿਚ ਮਸਤ ਰਹਿਣ) ਕਰਕੇ ਅਗਾਂਹ (ਆਪਣੇ ਲਈ) ਨਰਕ ਸਹੇੜਦਾ ਹੈ।੧। ਇਸ ਸੋਹਾਗਣ ਨਾਰ ਦੇ ਗਲ ਵਿਚ ਹਾਰ ਸੋਭਦਾ ਹੈ, (ਭਾਵ, ਜੀਵਾਂ ਦੇ ਮਨ ਮੋਹਣ ਨੂੰ ਸਦਾ ਸੁਹਣੀ ਬਣੀ ਰਹਿੰਦੀ ਹੈ) । (ਇਸ ਨੂੰ ਵੇਖ ਵੇਖ ਕੇ) ਜਗਤ ਖ਼ੁਸ਼ ਹੁੰਦਾ ਹੈ, ਪਰ ਸੰਤਾਂ ਨੂੰ ਇਹ ਜ਼ਹਿਰ (ਵਾਂਗ) ਦਿੱਸਦੀ ਹੈ। ਵੇਸਵਾ (ਵਾਂਗ) ਸਦਾ ਸ਼ਿੰਗਾਰ ਕਰੀ ਰੱਖਦੀ ਹੈ, ਪਰ ਸੰਤਾਂ ਦੀ ਫਿਟਕਾਰੀ ਹੋਈ ਵਿਚਾਰੀ (ਸੰਤਾਂ ਤੋਂ) ਪਰੇ ਪਰੇ ਹੀ ਫਿਰਦੀ ਹੈ।੨। (ਇਹ ਮਾਇਆ) ਭੱਜ ਕੇ ਸੰਤਾਂ ਦੇ ਲੜ ਲੱਗਣ ਦੀ ਕੋਸ਼ਸ਼ ਕਰਦੀ ਹੈ, ਪਰ (ਸੰਤਾਂ ਉੱਤੇ) ਗੁਰੂ ਦੀ ਮਿਹਰ ਹੋਣ ਕਰ ਕੇ (ਇਹ ਸੰਤਾਂ ਦੀ) ਮਾਰ ਤੋਂ ਭੀ ਡਰਦੀ ਹੈ (ਇਸ ਵਾਸਤੇ ਨੇੜੇ ਨਹੀਂ ਢੁੱਕਦੀ) । ਇਹ ਮਾਇਆ ਪ੍ਰਭੂ ਨਾਲੋਂ ਟੁੱਟੇ ਹੋਏ ਬੰਦਿਆਂ ਦੀ ਜਿੰਦ-ਜਾਨ ਬਣੀ ਰਹਿੰਦੀ ਹੈ, ਪਰ ਮੈਨੂੰ ਤਾਂ ਇਹ ਭਿਆਨਕ ਡੈਣ ਦਿੱਸਦੀ ਹੈ।੩। ਜਦੋਂ ਮੇਰੇ ਸਤਿਗੁਰੂ ਜੀ ਮੇਰੇ ਉੱਤੇ ਦਿਆਲ ਹੋਏ ਤੇ ਮੈਨੂੰ ਮਿਲ ਪਏ, ਤਦੋਂ ਤੋਂ ਮੈਂ ਇਸ ਮਾਇਆ ਦਾ ਭੇਤ ਪਾ ਲਿਆ ਹੈ। ਹੇ ਕਬੀਰ! ਹੁਣ ਤੂੰ ਬੇਸ਼ੱਕ ਆਖ-ਮੈਥੋਂ ਤਾਂ ਇਹ ਮਾਇਆ ਪਰੇ ਹਟ ਗਈ ਹੈ, ਤੇ ਸੰਸਾਰੀ ਜੀਵਾਂ ਦੇ ਪੱਲੇ ਜਾ ਲੱਗੀ ਹੈ।੪।੪।੭।

अर्थ: (हमारे) इस शरीर-रूपी घर में कौन बसता है? उसकी अस्लियत क्या है?- इस बात की तह तक कोई नहीं पहुँच सका।1। रहाउ। (क्या मनुष्य, क्या देवते; क्या जती और क्या शिव-उपासक; क्या जोगी और क्या त्यागी; हरेक में एक वही बसता है; पर फिर भी सदा के लिए) ना ये मनुष्य है ना ये देवता; ना जती है ना शिव-उपासक, ना जोगी है ना त्यागी; ना इसकी कोई माँ है ना ये किसी का पुत्र है।1।(गृहस्ती, उदासी; राजा, कंगाल; ब्राहमण, क्षत्रिय; सब में यही बसता है; फिर भी इनमें रहने के कारण सदा के लिए) ना ये गृहस्ती है ना उदासी, ना ये राजा है ना भिखारी, ना यह ब्राहमण है ना क्षत्रिय, ना इसका कोई शरीर है ना ही इसमें रक्ती भर भी लहू है।2। (तपे, शेख सब में यही है; सब शरीरों में आ के पैदा होता मरता भी प्रतीत होता है, फिर भी सदा के लिए) ना ये कोई तपस्वी है ना कोई शेख है; ना यह पैदा होता है ना मरता है। जो कोई जीव इस (अंदर बसते) को मरता समझ के रोता है वह दुखी ही होता है।3। हे कबीर! कह- (जब से) मैंने अपने गुरू की कृपा से (जिंदगी का सही) रास्ता पा लिया है, मैंने अपने जनम-मरण दोनों समाप्त करवा लिए हैं (भाव, मेरे जनम-मरण का चक्कर समाप्त हो गया है; अब मुझे समझ आ गई है कि) हमारे अंदर बसने वाला ये परमात्मा की अंश है, और ये दोनों आपस में यूँ जुड़े हुए हैं जैसे कागज़ और (कागज़ पर लिखे हुए अक्षरों की) स्याही।4।2।5।

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

🚩🚩🙏🌹🙏🚩🚩