ਨਿਊਜ਼ ਪੰਜਾਬ
13 ਅਗਸਤ 2025
ਪੰਜਾਬ ਦੀ ਆਮ ਆਮ ਆਦਮੀ ਪਾਰਟੀ ਦੀ ਵਿਧਾਇਕ ਦੀ ਗੱਡੀ ਹਾਦਸਾਗ੍ਰਸਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਲੁਧਿਆਣਾ ਤੋਂ ਆਮ ਆਦਮੀ ਪਾਰਟੀ (ਆਪ) ਵਿਧਾਇਕ ਰਜਿੰਦਰਪਾਲ ਕੌਰ ਛੀਨਾ ਦਾ ਬੁੱਧਵਾਰ ਨੂੰ ਹਾਦਸਾ ਹੋ ਗਿਆ। ਉਹ ਦਿੱਲੀ ਤੋਂ ਲੁਧਿਆਣਾ ਆ ਰਹੀ ਸੀ, ਜਦੋਂ ਉਨ੍ਹਾਂ ਦੀ ਕਾਰ ਖਨੌਰੀ ਸਰਹੱਦ ਨੇੜੇ ਇੱਕ ਡਿਵਾਈਡਰ ਨਾਲ ਟਕਰਾ ਗਈ। ਇਸ ਹਾਦਸੇ ਵਿੱਚ ਉਹ ਜ਼ਖਮੀ ਹੋ ਗਈ। ਇਸ ਸਮੇਂ ਉਨ੍ਹਾਂ ਨੂੰ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।
ਵਿਧਾਇਕ ਛੀਨਾ ਦੇ ਚਿਹਰੇ ‘ਤੇ ਗੰਭੀਰ ਸੱਟਾਂ ਲੱਗੀਆਂ ਹਨ। ਉਨ੍ਹਾਂ ਨੂੰ ਪਹਿਲਾਂ ਕੈਥਲ ਦੇ ਇੱਕ ਹਸਪਤਾਲ ਲਿਜਾਇਆ ਗਿਆ, ਜਿੱਥੋਂ ਉਨ੍ਹਾਂ ਨੂੰ ਲੁਧਿਆਣਾ ਦੇ ਇੱਕ ਹਸਪਤਾਲ ਰੈਫਰ ਕਰ ਦਿੱਤਾ ਗਿਆ ਹੈ। ਉਨ੍ਹਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਰਾਜਿੰਦਰਪਾਲ ਕੌਰ ਛੀਨਾ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਪਹਿਲੀ ਵਾਰ ਵਿਧਾਇਕ ਬਣੀ ਸੀ।
