ਜੰਮੂ ਦੇ ਕਿਸ਼ਤਵਾੜ ‘ਚ ਬੱਦਲ ਫਟਣ ਨਾਲ ਭਾਰੀ ਤਬਾਹੀ, 33 ਲਾਸ਼ਾਂ ਮਿਲੀਆਂ; 120 ਤੋਂ ਵੱਧ ਜ਼ਖਮੀ

ਨਿਊਜ਼ ਪੰਜਾਬ

14 ਅਗਸਤ 2025

ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਜ਼ਿਲ੍ਹੇ ਦੇ ਚਿਸ਼ੋਟੀ ਪਿੰਡ ਵਿੱਚ ਬੱਦਲ ਫਟਣ ਦੀ ਇੱਕ ਘਟਨਾ ਸਾਹਮਣੇ ਆਈ ਹੈ, ਜਿਸ ਵਿੱਚ ਜਾਨ-ਮਾਲ ਦੇ ਭਾਰੀ ਨੁਕਸਾਨ ਦਾ ਖਦਸ਼ਾ ਹੈ। ਇਹ ਘਟਨਾ ਮਛੈਲ ਮਾਤਾ ਯਾਤਰਾ ਮਾਰਗ ‘ਤੇ ਸਥਿਤ ਪਾਦਰ ਸਬ-ਡਿਵੀਜ਼ਨ ਵਿੱਚ ਵਾਪਰੀ। ਬਚਾਅ ਕਾਰਜ ਜਾਰੀ ਹਨ। ਪ੍ਰਸ਼ਾਸਨ ਨੇ ਸਥਿਤੀ ਦਾ ਜਾਇਜ਼ਾ ਲੈਣ ਲਈ ਟੀਮਾਂ ਭੇਜੀਆਂ ਹਨ। ਜਾਣਕਾਰੀ ਮੁਤਾਬਕ, ਹੁਣ ਤੱਕ 33 ਲੋਕਾਂ ਦੀਆਂ ਲਾਸ਼ਾਂ ਮਿਲ ਚੁੱਕੀਆਂ ਹਨ, ਜਦਕਿ 120 ਤੋਂ ਜਖ਼ਮੀ ਦੱਸੇ ਜਾ ਰਹੇ ਹਨ।

ਜਾਣਕਾਰੀ ਅਨੁਸਾਰ, ਬੱਦਲ ਫਟਣ ਦੀ ਘਟਨਾ ਤੋਂ ਬਾਅਦ, ਚਿਸ਼ੋਤੀ ਪਿੰਡ ਵਿੱਚ ਅਚਾਨਕ ਹੜ੍ਹ ਆ ਗਿਆ, ਜਿਸ ਕਾਰਨ ਕਈ ਘਰ ਨੁਕਸਾਨੇ ਗਏ ਹਨ। ਅਜੇ ਤੱਕ ਕੋਈ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ, ਪਰ ਜਾਨ-ਮਾਲ ਦੇ ਭਾਰੀ ਨੁਕਸਾਨ ਦੀ ਸੰਭਾਵਨਾ ਹੈ।

ਜ਼ਿਲ੍ਹਾ ਪ੍ਰਸ਼ਾਸਨ ਅਤੇ NDRF ਟੀਮਾਂ ਬਚਾਅ ਕਾਰਜਾਂ ਵਿੱਚ ਜੁਟੀਆਂ ਹੋਈਆਂ ਹਨ। ਦੋਵੇਂ ਪੁਲ, ਲੱਕੜ ਦਾ ਪੁਲ ਅਤੇ PMGSY ਪੁਲ, ਨੁਕਸਾਨੇ ਗਏ ਹਨ। ਕਿਸ਼ਤਵਾੜ ਦੇ ਡਿਪਟੀ ਕਮਿਸ਼ਨਰ ਪੰਕਜ ਕੁਮਾਰ ਸ਼ਰਮਾ ਨੇ ਕਿਹਾ ਕਿ ਚਾਸ਼ੋਤੀ ਖੇਤਰ ਵਿੱਚ ਅਚਾਨਕ ਹੜ੍ਹ ਆਇਆ ਸੀ, ਜੋ ਕਿ ਮਛੈਲ ਮਾਤਾ ਯਾਤਰਾ ਦਾ ਸ਼ੁਰੂਆਤੀ ਬਿੰਦੂ ਹੈ। ਬਚਾਅ ਕਾਰਜ ਸ਼ੁਰੂ ਕਰ ਦਿੱਤੇ ਗਏ ਹਨ। ਸਥਿਤੀ ‘ਤੇ ਨਜ਼ਰ ਰੱਖੀ ਜਾ ਰਹੀ ਹੈ।