ਪੰਜਾਬ, ਮੁੱਖ ਖ਼ਬਰਾਂ ਪੰਜਾਬ ਸਰਕਾਰ ਵੱਲੋਂ ਬਹਾਦਰਗੜ੍ਹ-ਘਨੌਰ ਸੜਕ ਦੇ ਨਵੀਨੀਕਰਨ ਲਈ 15 ਕਰੋੜ ਦੀ ਮਨਜ਼ੂਰੀ August 15, 2025August 15, 2025 ਨਿਊਜ਼ ਪੰਜਾਬ 15 ਅਗਸਤ 2025 ਪੰਜਾਬ ਸਰਕਾਰ ਵੱਲੋਂ ਆਵਾਜਾਈ ਸੁਵਿਧਾਵਾਂ ਨੂੰ ਬਿਹਤਰ ਬਣਾਉਣ ਲਈ ਸੜਕਾਂ ਦੇ ਨਵੀਨੀਕਰਨ ਅਤੇ ਨਿਰਮਾਣ ਪ੍ਰੋਜੈਕਟ ਜਾਰੀ ਹਨ। ਇਸ ਸਿਲਸਿਲੇ ਵਿੱਚ, ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ 15 ਕਰੋੜ ਰੁਪਏ ਦੀ ਲਾਗਤ ਨਾਲ ਬਣ ਰਹੀ ਬਹਾਦਰਗੜ੍ਹ-ਘਨੌਰ-ਵਾਇਆ ਚਪੜ-ਮੰਘੌਲੀ ਅਤੇ ਬਹਾਦਰਗੜ੍ਹ-ਘਨੌਰ-ਸ਼ੰਭੂ ਸੜਕ ਦਾ ਨੀਂਹ ਪੱਥਰ ਪਿੰਡ ਚਪੜ ਵਿਖੇ ਰੱਖਿਆ। ਇਸ ਮੌਕੇ ਘਨੌਰ ਵਿਧਾਨ ਸਭਾ ਹਲਕੇ ਦੇ ਵਿਧਾਇਕ ਸ. ਗੁਰਲਾਲ ਸਿੰਘ ਘਨੌਰ ਵੀ ਹਾਜ਼ਰ ਸਨ। ਮੰਤਰੀ ਈ.ਟੀ.ਓ. ਨੇ ਦੱਸਿਆ ਕਿ 13.45 ਕਿਲੋਮੀਟਰ ਲੰਬੀ ਇਹ ਸੜਕ ਪੰਜਾਬ ਅਤੇ ਹਰਿਆਣਾ ਰਾਜ ਨੂੰ ਜੋੜਦੀ ਹੈ ਅਤੇ ਉਦਯੋਗਿਕ ਦਰਿਸ਼ਟੀ ਨਾਲ ਵੀ ਬਹੁਤ ਮਹੱਤਵਪੂਰਨ ਹੈ ਕਿਉਂਕਿ ਇਸ ਰੂਟ ’ਤੇ ਕਈ ਉਦਯੋਗਿਕ ਇਕਾਈਆਂ ਸਥਿਤ ਹਨ। ਹੜ੍ਹਾਂ ਕਾਰਨ ਸੜਕ ਨੂੰ ਭਾਰੀ ਨੁਕਸਾਨ ਹੋਇਆ ਸੀ, ਜਿਸ ਨਾਲ ਲੋਕਾਂ ਦੀ ਆਵਾਜਾਈ ਪ੍ਰਭਾਵਿਤ ਹੋ ਰਹੀ ਸੀ। ਸਰਕਾਰ ਨੇ ਲੋਕਾਂ ਦੀ ਸੁਰੱਖਿਆ ਅਤੇ ਸੁਵਿਧਾ ਨੂੰ ਧਿਆਨ ਵਿੱਚ ਰੱਖਦਿਆਂ ਇਸ ਦੇ ਨਵੀਨੀਕਰਨ ਲਈ ਮਨਜ਼ੂਰੀ ਦਿੱਤੀ ਹੈ। ਵਿਧਾਇਕ ਗੁਰਲਾਲ ਸਿੰਘ ਘਨੌਰ ਨੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦਾ ਮਨੋਰਥ ਹੈ ਕਿ ਪੰਜਾਬ ਵਿੱਚ ਕੋਈ ਵੀ ਸੜਕ ਖਰਾਬ ਹਾਲਤ ਵਿੱਚ ਨਾ ਹੋਵੇ। ਉਨ੍ਹਾਂ ਕਿਹਾ ਕਿ ਆਮ ਲੋਕਾਂ ਦੀ ਸੁਚੱਜੀ ਆਵਾਜਾਈ ਸਰਕਾਰ ਦੀ ਪ੍ਰਾਇਰਟੀ ਹੈ ਅਤੇ ਇਹ ਪ੍ਰਾਜੈਕਟ ਇਸ ਦਿਸ਼ਾ ਵਿੱਚ ਮਹੱਤਵਪੂਰਨ ਕਦਮ ਹੈ। ਇਹ ਸੜਕ ਨਿਰਮਾਣ ਨਾ ਸਿਰਫ ਇਲਾਕਾ ਵਸਨੀਕਾਂ ਲਈ ਆਸਾਨ ਯਾਤਰਾ ਸੁਨਿਸ਼ਚਿਤ ਕਰੇਗਾ, ਸਗੋਂ ਆਸ-ਪਾਸ ਦੇ ਵਪਾਰ ਤੇ ਉਦਯੋਗਾਂ ਨੂੰ ਵੀ ਨਵੀਂ ਗਤੀ ਦੇਵੇਗਾ। ਨੀਂਹ ਪੱਥਰ ਸਮਾਰੋਹ ਵਿੱਚ ਵਧੀਕ ਡਿਪਟੀ ਕਮਿਸਨਰ ਇਸ਼ਾ ਸਿੰਗਲ, ਐਸ.ਡੀ.ਐਮ. ਅਵਿਕੇਸ਼ ਗੁਪਤਾ, ਪੰਚਾਇਤੀ ਮੈਂਬਰ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਵੀ ਮੌਜੂਦ ਸਨ।.
ਚੰਡੀਗੜ੍ਹ ਦੀ ਐਸ.ਐਸ.ਪੀ. ਕੰਵਰਦੀਪ ਕੌਰ ਨੂੰ ਇੱਕ ਸਾਲ ਦਾ ਵਾਧਾ ਨਿਊਜ਼ ਪੰਜਾਬ 17 ਮਾਰਚ 2026 ਚੰਡੀਗੜ੍ਹ ਦੀ ਐਸ.ਐਸ.ਪੀ. (ਕਾਨੂੰਨ ਅਤੇ ਵਿਵਸਥਾ) ਕੰਵਰਦੀਪ ਕੌਰ ਨੂੰ ਭਾਰਤੀ ਗ੍ਰਹਿ ਮੰਤਰਾਲੇ ਵੱਲੋਂ ਇੱਕ ਸਾਲ…
ਬਾਘਾਪੁਰਾਣਾ ਦੇ ਪਿੰਡ ਮਾੜੀ ਮੁਸਤਫਾ , ਚੰਨੂਵਾਲਾ ਅਤੇ ਬੁੱਧ ਸਿੰਘ ਵਾਲਾ ਵਿਖੇ ਨਸ਼ਿਆ ਦੇ ਵਿਰੁੱਧ ਜੰਗ ਦਾ ਐਲਾਨ ਨਿਊਜ਼ ਨੂੰ ਬਾਘਾਪੁਰਾਣਾ , 18 ਮਈ 2025 ਨਸ਼ਾ ਮੁਕਤੀ ਯਾਤਰਾ ਦੌਰਾਨ ਅੱਜ ਬਾਘਾਪੁਰਾਣਾ ਹਲਕੇ ਦੇ ਪਿੰਡ ਮਾੜੀ ਮੁਸਤਫਾ , ਚੰਨੂਵਾਲਾ…
ਹੁਸ਼ਿਆਰਪੁਰ–ਦਸੂਹਾ ਸੜਕ ’ਤੇ ਭਿਆਨਕ ਹਾਦਸਾ: ਪੰਜਾਬ ਰੋਡਵੇਜ਼ ਬੱਸ ਨਾਲ ਟੱਕਰ ਵਿੱਚ ਕਾਰ ਸਵਾਰ 4 ਦੀ ਮੌਤ, ਇੱਕ ਗੰਭੀਰ ਜ਼ਖਮੀ ਨਿਊਜ਼ ਪੰਜਾਬ 10 ਜਨਵਰੀ 2026 ਹੁਸ਼ਿਆਰਪੁਰ-ਦਸੂਹਾ ਮੁੱਖ ਸੜਕ ‘ਤੇ ਸ਼ਨੀਵਾਰ ਸਵੇਰੇ ਅੱਡਾ ਦੋਸਾਦਕ ਨੇੜੇ ਇੱਕ ਬਹੁਤ ਹੀ ਦਰਦਨਾਕ ਸੜਕ ਹਾਦਸਾ…