ਨਿਊਜ਼ ਪੰਜਾਬ
16 ਅਗਸਤ 2025
ਦਿੱਲੀ ਦੇ ਨਿਜ਼ਾਮੂਦੀਨ ਵਿੱਚ ਹੁਮਾਯੂੰ ਦੇ ਮਕਬਰੇ ਨੇੜੇ ਇੱਕ ਵੱਡਾ ਹਾਦਸਾ ਵਾਪਰਿਆ। ਦਰਗਾਹ ਸ਼ਰੀਫ ਪੱਤੇ ਸ਼ਾਹ ਦੇ ਅੰਦਰ ਇੱਕ ਕਮਰੇ ਦੀ ਛੱਤ ਅਤੇ ਕੰਧ ਦਾ ਇੱਕ ਹਿੱਸਾ ਅਚਾਨਕ ਢਹਿ ਗਿਆ। ਇਸ ਹਾਦਸੇ ਵਿੱਚ 6 ਲੋਕਾਂ ਦੀ ਮੌਤ ਹੋ ਗਈ ਹੈ, ਜਦੋਂ ਕਿ ਕਈ ਲੋਕਾਂ ਦੇ ਮਲਬੇ ਹੇਠ ਫਸਣ ਦਾ ਖਦਸ਼ਾ ਹੈ।
ਦਿੱਲੀ ਫਾਇਰ ਸਰਵਿਸ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਦੁਪਹਿਰ 3:51 ਵਜੇ ਦੇ ਕਰੀਬ ਘਟਨਾ ਦੀ ਸੂਚਨਾ ਮਿਲੀ, ਜਿਸ ਤੋਂ ਬਾਅਦ ਤੁਰੰਤ 5 ਫਾਇਰ ਟੈਂਡਰ ਮੌਕੇ ‘ਤੇ ਭੇਜੇ ਗਏ। ਰਾਹਤ ਅਤੇ ਬਚਾਅ ਕਾਰਜ ਜਾਰੀ ਹਨ। ਫਸੇ ਲੋਕਾਂ ਨੂੰ ਕੱਢਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।ਇਸ ਹਾਦਸੇ ਵਿੱਚ 3 ਔਰਤਾਂ ਅਤੇ 3 ਪੁਰਸ਼ਾਂ ਦੀ ਮੌਤ ਹੋ ਗਈ ਹੈ, ਜਦੋਂ ਕਿ ਕਈ ਲੋਕ ਜ਼ਖਮੀ ਹੋ ਗਏ ਹਨ। ਹੁਣ ਤੱਕ ਲਗਭਗ 11 ਲੋਕਾਂ ਨੂੰ ਮਲਬੇ ਵਿੱਚੋਂ ਕੱਢਿਆ ਗਿਆ ਹੈ ਅਤੇ ਸਾਰਿਆਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਅਧਿਕਾਰੀਆਂ ਅਨੁਸਾਰ, ਸ਼ੁਰੂਆਤੀ ਜਾਣਕਾਰੀ ਵਿੱਚ 6 ਤੋਂ 7 ਲੋਕਾਂ ਦੇ ਦੱਬੇ ਹੋਣ ਦਾ ਖਦਸ਼ਾ ਸੀ, ਪਰ ਬਚਾਅ ਦੌਰਾਨ ਗਿਣਤੀ ਵਧ ਗਈ।
