ਨਿਊਜ਼ ਪੰਜਾਬ
17 ਅਗਸਤ 2025
ਕਿਸ਼ਤਵਾੜ ਵਿੱਚ ਬੱਦਲ ਫਟਣ ਕਾਰਨ ਹੋਈ ਤਬਾਹੀ ਤੋਂ ਕੁਝ ਦਿਨ ਬਾਅਦ ਹੀ ਹੁਣ ਕਠੂਆ ਦਵਿੱਚ ਬੱਦਲ ਫਟਣ ਦੀ ਘਟਨਾ ਵਾਪਰੀ ਹੈ। ਐਤਵਾਰ ਨੂੰ ਕਠੂਆ ਜ਼ਿਲ੍ਹੇ ਦੇ ਜੋੜ ਇਲਾਕੇ ਵਿੱਚ ਬੱਦਲ ਫਟਣ ਕਾਰਨ ਭਾਰੀ ਤਬਾਹੀ ਹੋਣ ਦੀ ਸੰਭਾਵਨਾ ਹੈ। ਕਈ ਘਰ ਮਲਬੇ ਦੀ ਲਪੇਟ ਵਿੱਚ ਆ ਗਏ ਹਨ। ਜੰਮੂ ਪਠਾਨਕੋਟ ਰਾਸ਼ਟਰੀ ਰਾਜਮਾਰਗ ਦਾ ਇੱਕ ਹਿੱਸਾ ਵੀ ਮਲਬੇ ਦੀ ਲਪੇਟ ਵਿੱਚ ਆ ਗਿਆ ਹੈ। ਰਾਸ਼ਟਰੀ ਰਾਜਮਾਰਗ ਦੀ ਇੱਕ ਟਿਊਬ ਬੰਦ ਕਰ ਦਿੱਤੀ ਗਈ ਹੈ। ਫਿਲਹਾਲ ਨੁਕਸਾਨ ਦਾ ਅੰਦਾਜ਼ਾ ਲਗਾਉਣਾ ਮੁਸ਼ਕਲ ਹੈ। ਰਾਹਤ ਅਤੇ ਬਚਾਅ ਕਾਰਜ ਲਈ ਬਚਾਅ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਹਨ।
