ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ ਵਿਖ਼ੇ ਪੰਥ ਰਤਨ ਭਾਈ ਜਸਬੀਰ ਸਿੰਘ ਖਾਲਸਾ ਦੇ ਜਨਮ ਦਿਨ ਨੂੰ ਸਮਰਪਿਤ ਸਲਾਨਾ ਗੁਰਮਤਿ ਸਮਾਗਮ ਸਪੰਨ

ਪੰਥ ਦੇ ਪ੍ਰਸਿੱਧ ਕੀਰਤਨੀ੍ ਜੱਥਿਆਂ ਨੇ ਗੁਰਬਾਣੀ ਦਾ ਆਨੰਦਮਈ ਕੀਰਤਨ ਕਰਕੇ ਸੰਗਤਾਂ ਨੂੰ ਕੀਤਾ ਨਿਹਾਲ

********************

ਲੁਧਿਆਣਾ,15 ਅਗਸਤ (ਆਰ. ਐਸ. ਖਾਲਸਾ)ਪੰਥ ਰਤਨ ਭਾਈ ਜਸਬੀਰ ਸਿੰਘ ਖਾਲਸਾ ਕੇਵਲ ਇੱਕ ਚੰਗੇ ਪ੍ਰਚਾਰਕ ਹੀ ਨਹੀਂ ਸਨ ਬਲਕਿ ਸੇਵਾ ਤੇ ਸਿਮਰਨ ਦੇ ਸਿਧਾਂਤ ਨਾਲ ਜੁੜੀ ਹੋਈ ਗੁਰਸਿੱਖ ਸ਼ਖਸ਼ੀਅਤ ਸਨ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ.ਇੰਦਰਜੀਤ ਸਿੰਘ ਮੱਕੜ ਪ੍ਰਧਾਨ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਨੇ ਬੀਤੀ ਰਾਤ ਪੰਥ ਰਤਨ ਭਾਈ ਸਾਹਿਬ ਭਾਈ ਜਸਬੀਰ ਸਿੰਘ ਜੀ ਖਾਲਸਾ ਖੰਨੇ ਵਾਲਿਆਂ ਦੇ ਜਨਮ ਦਿਵਸ ਨੂੰ ਸਮਰਪਿਤ ਭਾਈ ਜਸਬੀਰ ਸਿੰਘ ਖਾਲਸਾ ਦੇ ਪ੍ਰੀਵਾਰ ਵੱਲੋ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਦੀ ਪ੍ਰਬੰਧਕ ਕਮੇਟੀ ਦੇ ਨਿੱਘੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਵਿਖੇ ਆਯੋਜਿਤ ਕੀਤੇ ਗਏ ਦੋ ਰੋਜਾ ਗੁਰਮਤਿ ਸਮਾਗਮ ਦੌਰਾਨ ਇੱਕਤਰ ਹੋਈਆਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਹੋਇਆ ਕੀਤਾ।ਉਨ੍ਹਾਂ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਕਰਦਿਆਂ ਹੋਇਆ ਕਿਹਾ ਕਿ ਸੇਵਾ ਤੇ ਸਿਮਰਨ ਦੇ ਸਿਧਾਂਤ ਉਪਰ ਪਹਿਰਾ ਦੇਣ ਵਾਲੇ ਪੰਥ ਰਤਨ ਭਾਈ ਜਸਬੀਰ ਸਿੰਘ ਖਾਲਸਾ ਜੀ ਵੱਲੋ ਆਰੰਭ ਕੀਤੀ ਗਈ ਨਿਸ਼ਕਾਮ ਕੀਰਤਨ ਸਮਾਗਮਾਂ ਦੀ ਲੜੀ ਸਿੱਖੀ ਦੇ ਪ੍ਰਚਾਰ ਦਾ ਧੁਰਾ ਬਣ ਚੁੱਕੀ ਹੈ। ਸਮਾਗਮ ਦੌਰਾਨ ਪੰਥਕ ਬੁਲਾਰੇ ਸ.ਤਜਿੰਦਰਪਾਲ ਸਿੰਘ ਨੇ ਆਪਣੇ ਸੰਬੋਧਨ ਵਿੱਚ ਭਾਈ ਜਸਬੀਰ ਸਿੰਘ ਖਾਲਸਾ ਨੂੰ ਕੌਮ ਦਾ ਦਰਵੇਸ਼ ਪ੍ਰਚਾਰਕ ਦੱਸਦਿਆਂ ਕਿਹਾ ਕਿ ਉਨ੍ਹਾਂ ਵੱਲੋ ਸਿੱਖੀ ਦੀ ਫੁਲਵਾੜੀ ਨੂੰ ਹੋਰ ਪ੍ਰਫੁੱਲਤ ਕਰਨ ਹਿੱਤ ਨਿਸ਼ਕਾਮ ਤੌਰ ਤੇ ਚਲਾਈ ਗਈ ਧਰਮ ਪ੍ਰਚਾਰ ਦੀ ਲਹਿਰ ਸਮੁੱਚੇ ਪੰਥ ਲਈ ਇੱਕ ਚਾਨਣ ਮੁਨਾਰਾ ਸੀ।ਇਸ ਤੋ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਆਯੋਜਿਤ ਕੀਤੇ ਗਏ ਦੋ ਰੋਜਾ ਗੁਰਮਤਿ ਸਮਾਗਮ ਅੰਦਰ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਸਤਿੰਦਰਬੀਰ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅਂਮ੍ਰਿਤਸਰ,ਭਾਈ ਬਲਦੇਵ ਸਿੰਘ

ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅਂਮ੍ਰਿਤਸਰ,ਭਾਈ ਤਰਨਵੀਰ ਸਿੰਘ ਰੱਬੀ, ਪ੍ਰਿੰਸੀਪਲ ਸੁਖਵੰਤ ਸਿੰਘ,ਭਾਈ ਜਸਪਾਲ ਸਿੰਘ, ਭਾਈ ਸੰਜਮਪ੍ਰੀਤ ਸਿੰਘ(ਪੋਤਰਾ ਭਾਈ ਜਸਬੀਰ ਸਿੰਘ ਜੀ)ਅਤੇ ਸ਼ਬਦਨਾਦ ਅਕੈਡਮੀ ਦੇ ਵਿਦਿਆਰਥੀਆਂ ਦੇ ਸ਼ਬਦੀ ਜੱਥਿਆਂ ਨੇ ਵਿਸ਼ੇਸ਼ ਤੌਰ ਤੇ ਆਪਣੀਆਂ ਹਾਜਰੀਆਂ ਭਰ ਕੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ।

ਸਮਾਗਮ ਦੀ ਸਮਾਪਤੀ ਮੌਕੇ ਸ.ਹਰਪਾਲ ਸਿੰਘ ਖਾਲਸਾ (ਖਾਲਸਾ ਫਰਨੀਚਰ ਵਾਲੇ ) ,ਜਗਮੋਹਨ ਸਿੰਘ,ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸ.ਇੰਦਰਜੀਤ ਸਿੰਘ ਮੱਕੜ,ਮਹਿੰਦਰ ਸਿੰਘ ਡੰਗ, ਅਤੱਰ ਸਿੰਘ ਮਕੱੜ ਨੇ ਸਾਂਝੇ ਤੌਰ ਤੇ ਸਮੂਹ ਕੀਰਤਨੀ ਜਥਿਆਂ ਦੇ ਮੈਬਰਾਂ ਨੂੰ ਸਿਰਪਾਉ ਭੇਟ ਕੀਤੇ। ਇਸ ਸਮੇਂ ਉਨ੍ਹਾਂ ਦੇ ਨਾਲ ਸ.ਰਜਿੰਦਰ ਸਿੰਘ ਡੰਗ ,ਬਲਬੀਰ ਸਿੰਘ ਭਾਟੀਆ, ਗੁਰਦੀਪ ਸਿੰਘ ਡੀਮਾਰਟੇ, ਹਰਿੰਦਰ ਸਿੰਘ ਕੋਹਲੀ, ਇੰਦਰਬੀਰ ਸਿੰਘ ਬੱਤਰਾ, ਭੁਪਿੰਦਰ ਸਿੰਘ ਜੁਨੇਜਾ,ਸੁਰਿੰਦਰਪਾਲ ਸਿੰਘ ਭੁਟੀਆਨੀ, ਜਗਜੀਤ ਸਿੰਘ, ਤੇਜਿੰਦਰਪਾਲ ਸਿੰਘ, ਗੁਰਮੁੱਖ ਸਿੰਘ ਪ੍ਰਧਾਨ,ਸੁਖਵਿੰਦਰ ਸਿੰਘ ਹੈਪੀ, ਸ.ਨਵਜੋਤ ਸਿੰਘ ,ਮਨਮੋਹਨ ਸਿੰਘ ਵਿਸ਼ੇਸ਼ ਤੌਰ ਤੇ ਹਾਜਰ ਸਨ।