ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵੱਲੋਂ ਸੰਤ ਬਾਬਾ ਨਿਧਾਨ ਸਿੰਘ ਜੀ ਦੀ ਨਿੱਘੀ ਯਾਦ ਨੂੰ ਸਮਰਪਿਤ ਕਰਵਾਇਆ ਗਿਆ ਕੀਰਤਨ ਸਮਾਗਮ

*ਸੰਤ ਬਾਬਾ ਨਿਧਾਨ ਸਿੰਘ ਸੇਵਾ ਤੇ ਭਗਤੀ ਦੇ ਪੁੰਜ ਸਨ- ਭੁਪਿੰਦਰ ਸਿੰਘ*

*****************************

ਲੁਧਿਆਣਾ, 17 ਅਗਸਤ (ਆਰ ਐਸ ਖ਼ਾਲਸਾ ) ਪੰਥ ਦੀ ਮਹਾਨ ਸ਼ਖਸ਼ੀਅਤ ਸੰਤ ਬਾਬਾ ਨਿਧਾਨ ਸਿੰਘ ਜੀ ਸੇਵਾ ਤੇ ਸਿਮਰਨ ਦੇ ਮੁਜੱਸਮਾ ਸਨ। ਜਿੰਨਾ ਨੇ ਆਪਣਾ ਸਮੁੱਚਾ ਜੀਵਨ ਗੁਰੂ ਘਰ ਵਿੱਚ ਲੰਗਰ ਦੀ ਸੇਵਾ ਨੂੰ ਸਮਰਪਿਤ ਕੀਤਾ । ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ.ਭੁਪਿੰਦਰ ਸਿੰਘ ਮੁੱਖ ਸੇਵਾਦਾਰ ਨਿਸ਼ਕਾਮ ਨਾਮ ਸਿਮਰਨ ਸੇਵ ਸੁਸਾਇਟੀ ਨੇ ਅੱਜ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਂਸ਼ਨ ਵਿਖੇ ਸੰਤ ਬਾਬਾ ਨਿਧਾਨ ਸਿੰਘ ਜੀ ਦੀ ਨਿੱਘੀ ਯਾਦ ਨੂੰ ਸਮਰਪਿਤ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਦੇ ਵੱਲੋ ਆਯੋਜਿਤ ਕੀਤੇ ਗਏ ਹਫਤਾਵਾਰੀ ਕੀਰਤਨ ਸਮਾਗਮ ਦੌਰਾਨ ਵੱਡੀ ਗਿਣਤੀ ਵਿੱਚ ਇੱਕਤਰ ਹੋਈਆਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਹੋਇਆਂ ਕੀਤਾ। ਉਨ੍ਹਾਂ ਨੇ ਆਪਣੇ ਵਿਚਾਰਾਂ ਦੀ ਸਾਂਝ ਕਰਦਿਆਂ ਹੋਇਆ ਕਿਹਾ ਕਿ ਗੁਰੂ ਸਾਹਿਬਾਨ ਵੱਲੋਂ ਆਰੰਭੀ ਲੰਗਰਾਂ ਦੀ ਸੇਵਾ ਨੂੰ ਪੂਰੀ ਲਗਨ ਤੇ ਸ਼ਰਧਾ ਭਾਵਨਾ ਨਾਲ ਚਲਾਉਣ ਵਾਲੇ ਸੰਤ ਬਾਬਾ ਨਿਧਾਨ ਸਿੰਘ ਜੀ ਦਾ ਜੀਵਨ ਸਮੁੱਚੀ ਕੌਮ ਦੇ ਲਈ ਪ੍ਰੇਣਾ ਦਾ ਸਰੋਤ ਹੈ।। ਇਸ ਲਈ ਮੌਜੂਦਾ ਸਮੇਂ ਦੀ ਨੌਜਵਾਨ ਪੀੜ੍ਹੀ ਤੇ ਬੱਚਿਆਂ ਨੂੰ ਬਾਬਾ ਜੀ ਦੇ ਜੀਵਨ ਤੇ ਫਲਸਫੇ ਤੋ ਵੱਧ ਤੋ ਵੱਧ ਜਾਣੂ ਕਰਵਾਉਣ ਦੀ ਲੋੜ ਹੈ ਤਾਂ ਹੀ ਉਹ ਸੇਵਾ ਕਾਰਜਾਂ ਨਾਲ ਜੁੜ ਸਕਣਗੇ। ਇਸ ਤੋ ਪਹਿਲਾਂ ਕੀਰਤਨ ਸਮਾਗਮ ਵਿੱਚ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਕੁਲਵਿੰਦਰ ਸਿੰਘ ਤੇ ਭਾਈ ਪਰਮਿੰਦਰ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਤਰਨਤਾਰਨ ਸਾਹਿਬ ਵਾਲਿਆ ਦੇ ਕੀਰਤਨੀ ਜੱਥੇ ਨੇ

ਆਪਣੀਆਂ ਹਾਜ਼ਰੀਆਂ ਭਰ ਕੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀ ਨਿਹਾਲ ਕੀਤਾ ਅਤੇ ਇਕੱਤਰ ਹੋਈਆਂ ਸੰਗਤਾਂ ਦੇ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਕਰਦਿਆਂ ਹੋਇਆ ਕਿਹਾ ਕਿ ਮੌਜੂਦਾ ਸਮੇਂ ਅੰਦਰ ਗੁਰੂ ਸਾਹਿਬ ਵੱਲੋਂ ਬਖਸ਼ੇ ਸੇਵਾ ਤੇ ਸਿਮਰਨ ਦੇ ਸੰਕਲਪ ਨੂੰ ਸੰਭਾਲਣ ਦੀ ਮੁੱਖ ਜ਼ਰੂਰਤ ਹੈ ਤਾਂ ਹੀ ਹਰ ਬੱਚਾ ਤੇ ਨੌਜਵਾਨ ਆਪਣੇ ਅੰਦਰ ਸੰਤ ਬਾਬਾ ਨਿਧਾਨ ਸਿੰਘ ਜੀ ਵਾਲੀ ਸੋਚ ਤੇ ਗੁਰਸਿੱਖੀ ਵਾਲਾ ਜ਼ਜਬਾ ਪੈਦਾ ਕਰਕੇ ਗੁਰੂ ਵਾਲਾ ਬਣ ਸਕਦਾ ਹੈ।ਇਸ ਮੌਕੇ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਸ.ਭੁਪਿੰਦਰ ਸਿੰਘ ਨੇ ਕਿਹਾ ਕਿ ਸਵ: ਜੱਥੇਦਾਰ ਅਵਤਾਰ ਸਿੰਘ ਮੱਕੜ ਸਾਬਕਾ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਿੱਘੇ ਸਹਿਯੋਗ ਨਾਲ ਸੁਸਾਇਟੀ ਵੱਲੋਂ ਚਲਾਈ ਜਾ ਰਹੀ ਹਫ਼ਤਾਵਰੀ ਕੀਰਤਨ ਸਮਾਗਮ ਦੀ ਲੜੀ ਸੰਗਤਾਂ ਦੇ ਲਈ ਪ੍ਰੇਣਾ ਦਾ ਸਰੋਤ ਬਣ ਚੁੱਕੀ ਹੈ ਅਤੇ ਅਗਲੇ ਹਫ਼ਤਾਵਾਰੀ ਸਮਾਗਮ ਵਿੱਚ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਕ੍ਰਿਪਾਲ ਸਿੰਘ ਹਜੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲਿਆ ਦਾ ਕੀਰਤਨੀ ਜੱਥਾ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕਰੇਗਾ । ਇਸ ਮੌਕੇ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਸ.ਭੁਪਿੰਦਰ ਸਿੰਘ ਅਤੇ ਉਨ੍ਹਾਂ ਦੇ ਸਾਥੀ ਮੈਬਰਾਂ ਨੇ ਕੀਰਤਨੀ ਜੱਥੇ ਦੇ ਸਮੂਹ ਮੈਂਬਰਾਂ ਨੂੰ ਸਿਰਪਾਉ ਭੇਟ ਕਰਕੇ ਸਨਮਾਨਿਤ ਵੀ ਕੀਤਾ ।ਸਮਾਗਮਅੰਦਰ ਗੁਰਦੁਵਾਰਾ ਸਾਹਿਬ ਦੇ ਪ੍ਰਧਾਨ ਸ.ਇੰਦਰਜੀਤ ਸਿੰਘ ਮਕੱੜ,ਬਾਬਾ ਅਜੀਤ ਸਿੰਘ,ਜਤਿੰਦਰਪਾਲ ਸਿੰਘ ਸਲੂਜਾ ਸੁਰਿੰਦਰਪਾਲ ਸਿੰਘ ਭੁਟੀਆਨੀ,ਰਜਿੰਦਰ ਸਿੰਘ ਮਕੱੜ, ਇੰਦਰਜੀਤ ਸਿੰਘ ਖੁਰਾਣਾ,ਕਰਨਦੀਪ ਸਿੰਘ ਮਕੱੜ(ਨਜਦੀਕੀ ਸਾਥੀ ਹਲਕਾ ਵਿਧਾਇਕ ਕੁਲਵੰਤ ਸਿੰਘ ਸਿੱਧੂ) ਕੌਸਲਰ ਕਵੰਲਪ੍ਰੀਤ ਸਿੰਘ ਸਚਦੇਵਾ,ਜਤਿੰਦਰਪਾਲ ਸਿੰਘ ਪ੍ਰਧਾਨ,ਭੁਪਿੰਦਰਪਾਲ ਸਿੰਘ ਧਵਨ, ਮਹਿੰਦਰ ਸਿੰਘ ਡੰਗ,ਗੁਰਪ੍ਰੀਤ ਸਿੰਘ ਪ੍ਰਿੰਸ,ਜੀਤ ਸਿੰਘ,ਗੁਰਵਿੰਦਰ ਸਿੰਘ ਆੜਤੀ, ਹਰਕੀਰਤ ਸਿੰਘ ਬਾਵਾ ਮਸਾਲਾ, ਸੁਰਿੰਦਰ ਸਿੰਘ ਸਚਦੇਵਾ, ਸੁਖਪ੍ਰੀਤ ਸਿੰਘ ਮਨੀ, ਬਾਦਸਾ਼ਹਦੀਪ ਸਿੰਘ,ਇੰਦਰਪਾਲ ਸਿੰਘ ਕਾਲੜਾ,ਕਮਲਦੀਪ ਸਿੰਘ ਕਾਲੜਾ ,ਗੁਰਦੀਪ ਸਿੰਘ ਡੀਮਾਰਟੇ, ਮੁਹੰਮਦ ਸਿਰਾਜ ਫਰੈਸ਼ ਮਿਲਕ ਵਾਲੇ, ਡਾ. ਮਨਰਾਜ ਕੌਰ ਬਾਣੀ,ਪਰਮਜੀਤ ਸਿੰਘ ਡੀਮਾਰਟੇ,ਪਰਮਿੰਦਰਪਾਲ ਸਿੰਘ ਡੀਮਾਰਟੇ ਨਰਿੰਦਰਪਾਲ ਸਿੰਘ ਕਥੂਰੀਆਂ,ਹਰਮੀਤ ਸਿੰਘ ਡੰਗ , ਜਗਬੀਰ ਸਿੰਘ,ਡਾ,ਕਰਨਦੀਪ ਸਿੰਘ ਸਿਮਰਨ, ਬਲਫਤਿਹ ਸਿੰਘ ਤੇ ਵਿਸੇਸ਼ ਤੌਰ ਤੇ ਹਾਜਰ ਸਨ!