ਨਿਊਜ਼ ਪੰਜਾਬ
18 ਅਗਸਤ 2025
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸ੍ਰੀ ਚਮਕੌਰ ਸਾਹਿਬ ਦੇ ਦੌਰੇ ‘ਤੇ ਹਨ। ਇਸ ਦੌਰਾਨ ਉਹ ਸ੍ਰੀ ਚਮਕੌਰ ਸਾਹਿਬ ਦੇ ਲੋਕਾਂ ਨੂੰ ਵੱਡਾ ਤੋਹਫ਼ਾ ਦੇਣ ਜਾ ਰਹੇ ਹਨ।
ਮਿਲੀ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਅੱਜ ਸਬ ਡਿਵਿਜ਼ਨਲ ਹਸਪਤਾਲ ਦਾ ਉਦਘਾਟਨ ਕਰਨਗੇ। ਇਸ ਦੌਰੇ ਦੌਰਾਨ ਸਟੇਡੀਅਮ ‘ਚ ਖੇਡ ਕਿੱਟਾਂ ਵੀ ਵੰਡਣਗੇ ਅਤੇ ਇਸ ਦੇ ਨਾਲ ਸੀਐਮ ਭਗਵੰਤ ਮਾਨ STEM ਲੈਬ ਬੱਸ ਨੂੰ ਵੀ ਹਰੀ ਝੰਡੀ ਦਿਖਾਉਣਗੇ। ਇਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਲੋਕਾਂ ਨੂੰ ਸੰਬੋਧਨ ਕਰਨਗੇ।
