ਨਿਊਜ਼ ਪੰਜਾਬ
18 ਅਗਸਤ 2025
ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ ਦੇ ਨੇੜੇ ਮਨੀਮਾਹੇਸ਼ ਤੀਰਥ ਯਾਤਰਾ ਦੌਰਾਨ ਜ਼ਮੀਨ ਖਿਸਕਣ ਕਾਰਨ ਦੋ ਪੰਜਾਬੀ ਨੌਜਵਾਨਾਂ ਦੀ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਦੋਵੇਂ ਮ੍ਰਿਤਕ ਨੌਜਵਾਨ ਹੁਸ਼ਿਆਰਪੁਰ ਅਤੇ ਗੁਰਦਾਸਪੁਰ ਦੇ ਰਹਿਣ ਵਾਲੇ ਹਨ। ਇਸ ਹਾਦਸੇ ਵਿੱਚ ਕੁਝ ਲੋਕਾਂ ਦੇ ਜ਼ਖਮੀ ਹੋਣ ਦੀ ਵੀ ਖ਼ਬਰ ਹੈ।
ਜਾਣਕਾਰੀ ਅਨੁਸਾਰ ਇਹ ਹਾਦਸਾ ਯਾਤਰਾ ਦੌਰਾਨ ਵਾਪਰਿਆ ਜਦੋਂ ਸ਼ਰਧਾਲੂ ਗੋਰੀ ਕੁੰਡ ਨੇੜੇ ਪਹੁੰਚੇ ਤਾਂ ਅਚਾਨਕ ਪਹਾੜੀ ਦਾ ਇੱਕ ਟੁਕੜਾ ਟੁੱਟ ਗਿਆ, ਜਿਸ ਕਾਰਨ ਇਨ੍ਹਾਂ ਨੌਜਵਾਨਾਂ ਦੀ ਮੌਤ ਹੋ ਗਈ। ਮ੍ਰਿਤਕਾਂ ਵਿੱਚੋਂ ਇੱਕ ਦੀ ਪਛਾਣ ਸ਼ਰਵਣ ਸਿੰਘ ਕਾਲੀ 38 ਸਾਲਾਂ ਵਜੋਂ ਹੋਈ ਹੈ, ਜੋ ਹੁਸ਼ਿਆਰਪੁਰ ਦੇ ਮੁਕੇਰੀਆਂ ਦੇ ਪਿੰਡ ਡੋਲੋਵਾਲ ਦਾ ਰਹਿਣ ਵਾਲਾ ਹੈ।
ਦੱਸਿਆ ਜਾ ਰਿਹਾ ਹੈ ਕਿ ਸ਼ਰਵਣ ਸਿੰਘ ਕਾਲੀ ਆਪਣੇ ਦੋਸਤਾਂ ਨਾਲ ਮਨੀਮਾਹੇਸ਼ ਤੀਰਥ ਯਾਤਰਾ ‘ਤੇ ਗਿਆ ਸੀ ਅਤੇ ਇਹ ਹਾਦਸਾ ਰਸਤੇ ਵਿੱਚ ਵਾਪਰਿਆ। ਸ਼ਰਵਣ ਆਪਣੇ ਪਿੱਛੇ ਪਤਨੀ ਅਤੇ ਦੋ ਬੱਚੇ ਛੱਡ ਗਿਆ। ਤੁਹਾਨੂੰ ਦੱਸ ਦੇਈਏ ਕਿ ਦੂਜਾ ਮ੍ਰਿਤਕ ਨੌਜਵਾਨ ਗੁਰਦਾਸਪੁਰ ਦੇ ਦੀਨਾ ਨਗਰ ਸ਼ਹਿਰ ਦਾ ਦੱਸਿਆ ਜਾ ਰਿਹਾ ਹੈ ਅਤੇ ਇਸ ਹਾਦਸੇ ਵਿੱਚ ਜ਼ਖਮੀ ਹੋਏ ਲੋਕ ਵੀ ਪੰਜਾਬ ਨਾਲ ਸਬੰਧਤ ਹਨ।
