ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ‘ਤੇ ਜਨਤਕ ਸੁਣਵਾਈ ਦੌਰਾਨ ਹਮਲਾ, ਪੁਲਿਸ ਹਿਰਾਸਤ ’ਚ ਮੁਲਜ਼ਮ

ਨਿਊਜ਼ ਪੰਜਾਬ

20 ਅਗਸਤ 2025

ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ‘ਤੇ ਬੁੱਧਵਾਰ ਨੂੰ ਹਫਤਾਵਾਰੀ ਜਨਤਕ ਸੁਣਵਾਈ ਦੌਰਾਨ ਹਮਲਾ ਹੋਇਆ। ਇਹ ਘਟਨਾ ਮੁੱਖ ਮੰਤਰੀ ਨਿਵਾਸ ‘ਤੇ ਜਨਤਕ ਸੁਣਵਾਈ ਦੌਰਾਨ ਵਾਪਰੀ। ਦੋਸ਼ੀ ਵਿਅਕਤੀ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ ਅਤੇ ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

ਮੁੱਖ ਮੰਤਰੀ ਨਿਵਾਸ ਦੇ ਅਧਿਕਾਰੀਆਂ ਅਨੁਸਾਰ, ਜਦੋਂ ਮੁੱਖ ਮੰਤਰੀ ਜਨਤਕ ਸੁਣਵਾਈ ਕਰ ਰਹੇ ਸਨ, ਤਾਂ ਇੱਕ ਵਿਅਕਤੀ ਆਪਣੀ ਸ਼ਿਕਾਇਤ ਲੈ ਕੇ ਉੱਥੇ ਪਹੁੰਚਿਆ। ਇਸ ਦੌਰਾਨ ਉਸਨੇ ਮੁੱਖ ਮੰਤਰੀ ਨੂੰ ਥੱਪੜ ਮਾਰ ਦਿੱਤਾ। ਉਸ ਵਿਅਕਤੀ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਦੋਸ਼ੀ ਨੂੰ ਸਿਵਲ ਲਾਈਨਜ਼ ਥਾਣੇ ਲਿਜਾਇਆ ਗਿਆ ਹੈ। ਸ਼ੁਰੂਆਤੀ ਜਾਣਕਾਰੀ ਵਿੱਚ ਦੋਸ਼ੀ ਨੇ ਆਪਣਾ ਨਾਮ ਰਾਜੇਸ਼ ਭਾਈ ਖੀਮਜੀ ਸਾਕਾਰੀਆ ਦੱਸਿਆ ਹੈ। ਦੋਸ਼ੀ ਰਾਜਕੋਟ ਦਾ ਰਹਿਣ ਵਾਲਾ ਹੈ। ਉਸਦੀ ਉਮਰ 41 ਸਾਲ ਹੈ।

ਦਿੱਲੀ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਉਹ ਕੌਣ ਸੀ ਅਤੇ ਕਿਸ ਮਕਸਦ ਨਾਲ ਉਸਨੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ। ਦਿੱਲੀ ਭਾਜਪਾ ਨੇ ਇਸ ਘਟਨਾ ਦੀ ਨਿੰਦਾ ਕੀਤੀ ਹੈ।