ਦਿੱਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀਆਂ ਦਾ ਸਿਲਸਿਲਾ ਜਾਰੀ,5 ਸਕੂਲਾਂ ਨੂੰ ਅੱਜ ਮੁੜ ਮਿਲੀ ਬੰਬ ਦੀ ਧਮਕੀ,ਸਕੁਐਡ ਅਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ ‘ਤੇ ਮੌਜੂਦ 

ਨਿਊਜ਼ ਪੰਜਾਬ

ਦਿੱਲੀ,21 ਅਗਸਤ 2025

ਦਿੱਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀਆਂ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ। ਅੱਜ ਇੱਕ ਵਾਰ ਫਿਰ ਦਿੱਲੀ ਦੇ ਪੰਜ ਸਕੂਲਾਂ ਨੂੰ ਬੰਬ ਦੀ ਧਮਕੀ ਮਿਲਣ ਦੀ ਖ਼ਬਰ ਆਈ ਹੈ। ਸਾਵਧਾਨੀ ਵਜੋਂ ਇਨ੍ਹਾਂ ਸਾਰੇ ਸਕੂਲਾਂ ਦੀਆਂ ਇਮਾਰਤਾਂ ਨੂੰ ਖਾਲੀ ਕਰਵਾ ਲਿਆ ਗਿਆ ਹੈ। ਸੂਚਨਾ ਮਿਲਦੇ ਹੀ ਦਿੱਲੀ ਪੁਲਿਸ, ਬੰਬ ਸਕੁਐਡ ਅਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਹਨ ਅਤੇ ਜਾਂਚ ਵਿੱਚ ਜੁਟੀਆਂ ਹੋਈਆਂ ਹਨ।

ਤੁਹਾਨੂੰ ਦੱਸ ਦੇਈਏ ਕਿ, ਪਿਛਲੇ 4 ਦਿਨਾਂ ਵਿੱਚ ਇਹ ਤੀਜਾ ਮੌਕਾ ਹੈ, ਜਦੋਂ ਦਿੱਲੀ ਦੇ ਸਕੂਲਾਂ ਨੂੰ ਧਮਕੀਆਂ ਮਿਲੀਆਂ ਹਨ। ਜਾਣਕਾਰੀ ਅਨੁਸਾਰ ਦਿੱਲੀ ਦੇ ਪ੍ਰਸਾਦ ਨਗਰ ਅਤੇ ਦਵਾਰਕਾ ਸੈਕਟਰ 5 ਵਿੱਚ ਸਥਿਤ ਬੀਜੀਐਸ ਇੰਟਰਨੈਸ਼ਨਲ ਪਬਲਿਕ ਸਕੂਲ ਸਮੇਤ ਪੰਜ ਸਕੂਲਾਂ ਨੂੰ ਬੰਬ ਦੀ ਧਮਕੀ ਮਿਲੀ ਹੈ। ਦਿੱਲੀ ਪੁਲਿਸ ਅਤੇ ਫਾਇਰ ਵਿਭਾਗ ਮੌਕੇ ‘ਤੇ ਮੌਜੂਦ ਹਨ ਅਤੇ ਹੋਰ ਜਾਣਕਾਰੀ ਦੀ ਉਡੀਕ ਹੈ।