ਨਹੀਂ ਰਹੇ ਮਸ਼ਹੂਰ ਪੰਜਾਬੀ ਅਦਾਕਾਰ ਡਾ.ਜਸਵਿੰਦਰ ਭੱਲਾ,65 ਸਾਲ ਦੀ ਉਮਰ ਲਏ ਆਖਰੀ ਸਾਹ

ਨਿਊਜ਼ ਪੰਜਾਬ

22 ਅਗਸਤ 2025

ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ ਪੈ ਗਿਆ! ਮਸ਼ਹੂਰ ਕਮੇਡੀਅਨ ਅਤੇ ਪੰਜਾਬੀ ਸਿਨੇਮਾ ਦੇ ਦਿੱਗਜ਼ ਅਦਾਕਾਰ ਜਸਵਿੰਦਰ ਭੱਲਾ ਦਾ ਅੱਜ ਸਵੇਰੇ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦੇਹਾਂਤ ਹੋ ਗਿਆ। 65 ਸਾਲ ਦੀ ਉਮਰ ਵਿੱਚ ਉਨ੍ਹਾਂ ਨੇ ਅਖੀਰਲਾ ਸਾਂਹ ਲਿਆ। ਜਸਵਿੰਦਰ ਭੱਲਾ ਨੇ ਆਪਣੀ ਵਿਲੱਖਣ ਹਾਸਿਆਂ ਭਰੀ ਸ਼ੈਲੀ ਅਤੇ ਯਾਦਗਾਰ ਕਿਰਦਾਰਾਂ ਨਾਲ ਪੰਜਾਬੀ ਮਨੋਰੰਜਨ ਜਗਤ ਵਿੱਚ ਅਮਿੱਟ ਛਾਪ ਛੱਡੀ। ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ਨਾਲ ਪੰਜਾਬੀ ਫ਼ਿਲਮ ਇੰਡਸਟਰੀ ਅਤੇ ਉਨ੍ਹਾਂ ਦੇ ਚਾਹੁਣ ਵਾਲਿਆਂ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।