ਨਿਊਜ਼ ਪੰਜਾਬ
23 ਅਗਸਤ 2025
ਬਠਿੰਡਾ ਵਿੱਚ ਅੱਜ ਯਾਨੀ ਸ਼ਨੀਵਾਰ ਨੂੰ ਪੁਲਿਸ ਅਤੇ ਅਪਰਾਧੀਆਂ ਵਿਚਕਾਰ ਮੁਕਾਬਲਾ ਹੋਇਆ। ਮੁਕਾਬਲੇ ਵਿੱਚ ਇੱਕ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਦੋਸ਼ੀ ਦੇ ਪੱਟ ਵਿੱਚ ਗੋਲੀ ਲੱਗੀ ਹੈ।ਜਦਕਿ ਦੂਜੇ ਨੂੰ ਜਿਉਂਦਾ ਗ੍ਰਿਫ਼ਤਾਰ ਕਰ ਲਿਆ ਗਿਆ। ਪੁਲਿਸ ਅਨੁਸਾਰ ਇਨ੍ਹਾਂ ਅਪਰਾਧੀਆਂ ਨੇ 19 ਅਗਸਤ ਨੂੰ ਦੋ ਔਰਤਾਂ ਤੋਂ ਪਰਸ ਖੋਹੇ ਸਨ। ਇਸ ਦੌਰਾਨ ਇੱਕ ਔਰਤ ਦੇ ਸਿਰ ਵਿੱਚ ਗੰਭੀਰ ਸੱਟ ਲੱਗੀ।
ਪੁਲਿਸ ਅਨੁਸਾਰ, ਇਹੀ ਦੋਸ਼ੀ 19 ਅਗਸਤ ਨੂੰ ਦੋ ਔਰਤਾਂ ਤੋਂ ਪਰਸ ਖੋਹਣ ਦੀ ਵਾਰਦਾਤ ‘ਚ ਸ਼ਾਮਲ ਸਨ। ਉਸ ਘਟਨਾ ਦੌਰਾਨ ਇੱਕ ਔਰਤ ਦੇ ਸਿਰ ‘ਤੇ ਗੰਭੀਰ ਚੋਟ ਲੱਗੀ ਸੀ ਅਤੇ ਇਸ ਵੇਲੇ ਵੀ ਉਸਦੀ ਹਾਲਤ ਹਸਪਤਾਲ ਵਿੱਚ ਨਾਜ਼ੁਕ ਬਣੀ ਹੋਈ ਹੈ।
ਐਸਐਸਪੀ ਬਠਿੰਡਾ ਅਮਨੀਤ ਕੌਂਡਲ ਨੇ ਦੱਸਿਆ ਕਿ ਦੋਨਾਂ ਮੁਲਜ਼ਮਾਂ – ਅਮਨਪ੍ਰੀਤ ਸਿੰਘ ਅਤੇ ਅਮਨਦੀਪ ਸਿੰਘ – ਉੱਤੇ ਪਹਿਲਾਂ ਤੋਂ ਹੀ ਕਈ ਮਾਮਲੇ ਦਰਜ ਹਨ। ਪੁਲਿਸ ਨੇ ਇਨ੍ਹਾਂ ਦੀ ਸੀਸੀਟੀਵੀ ਫੁਟੇਜ ਪ੍ਰਾਪਤ ਕਰਕੇ ਪਿੱਛਾ ਸ਼ੁਰੂ ਕੀਤਾ ਸੀ। ਅੱਜ ਜਦੋਂ ਪੁਲਿਸ ਨੇ ਇਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਲੁਟੇਰਿਆਂ ਵੱਲੋਂ ਹਵਾਈ ਫਾਇਰ ਕੀਤਾ ਗਿਆ। ਜਵਾਬੀ ਕਾਰਵਾਈ ਕਰਦੇ ਹੋਏ ਪੁਲਿਸ ਨੇ ਇੱਕ ਨੂੰ ਜ਼ਖਮੀ ਕਰ ਕੇ ਕਾਬੂ ਕੀਤਾ ਤੇ ਦੂਜੇ ਨੂੰ ਵੀ ਗ੍ਰਿਫ਼ਤਾਰ ਕਰ ਲਿਆ।
ਮੌਕੇ ਤੋਂ ਪੁਲਿਸ ਨੇ ਇੱਕ ਬਾਈਕ ਅਤੇ 9MM ਪਿਸਤੌਲ ਵੀ ਬਰਾਮਦ ਕੀਤੀ ਹੈ। ਫੋਰੈਂਸਿਕ ਟੀਮ ਘਟਨਾ ਸਥਾਨ ਦੀ ਜਾਂਚ ਕਰ ਰਹੀ ਹੈ, ਜਦਕਿ ਗ੍ਰਿਫ਼ਤਾਰ ਕੀਤੇ ਗਏ ਦੋਸ਼ੀਆਂ ਤੋਂ ਪੁੱਛਗਿੱਛ ਜਾਰੀ ਹੈ।
