ਵਿਧਾਇਕ ਛੀਨਾ ਵੱਲੋਂ ਕਬੀਰ ਨਗਰ ਦੀ ਮੁੱਖ ਸੜਕ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ

ਨਿਊਜ਼ ਪੰਜਾਬ

ਲੁਧਿਆਣਾ, 23 ਅਗਸਤ 2025

ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਰਜਿੰਦਰਪਾਲ ਕੌਰ ਛੀਨਾ ਵੱਲੋਂ ਵਾਰਡ ਨੰਬਰ 43 ਦੇ ਮੁਹੱਲਾ ਕਬੀਰ ਨਗਰ ਦੀ ਮੁੱਖ ਸੜਕ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਕੀਤਾ।

ਵਿਧਾਇਕ ਛੀਨਾ ਨੇ ਦੱਸਿਆ ਕਿ ਇਸ ਵਿਸ਼ਾਲ ਸੜਕ ਦਾ ਨਿਰਮਾਣ 10 ਇੰਚ ਆਰ ਐਮ ਸੀ ਨਾਲ ਕਰਵਾਇਆ ਜਾ ਰਿਹਾ ਹੈ ਜਿਸ ‘ਤੇ ਕਰੀਬ 49 ਲੱਖ ਰੁਪਏ ਖਰਚ ਕੀਤੇ ਜਾਣੇ ਹਨ। ਵਿਧਾਇਕ ਛੀਨਾ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਇਸ ਇਲਾਕੇ ਦੀ ਸੜਕਾਂ ਵੱਲ ਧਿਆਨ ਨਹੀਂ ਦਿੱਤਾ ਗਿਆ ਅਤੇ ਹੁਣ ਲੋਕਾਂ ਦੀ ਚਿਰੋਕਣੀ ਮੰਗ ਪੂਰੀ ਹੋ ਗਈ ਹੈ। ਵਿਧਾਇਕ ਛੀਨਾ ਨੇ ਕਿਹਾ ਕਿ ਇਸ ਮੇਨ ਗਲੀ ਦੇ ਨਿਰਮਾਣ ਨਾਲ ਆਵਾਜਾਈ ਸੁਖਾਲੀ ਹੋਵੇਗੀ ਅਤੇ ਬਰਸਾਤੀ ਮੌਸਮ ਦੌਰਾਨ ਆਉਣ ਵਾਲੀਆਂ ਮੁਸ਼ਕਿਲਾਂ ਤੋਂ ਛੁਟਕਾਰਾ ਮਿਲੇਗਾ।

ਵਿਧਾਇਕਾ ਰਜਿੰਦਰਪਾਲ ਕੌਰ ਛੀਨਾ ਨੇ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਵਿਕਾਸ ਕਾਰਜਾਂ ਦੀ ਹਨੇਰੀ ਚਲਾਈ ਜਾ ਰਹੀ ਤਾਂ ਜੋ ਲੋਕ ਬੁਨਿਆਦੀ ਸਹੂਲਤਾਂ ਤੋਂ ਵਾਂਝੇ ਨਾ ਰਹਿਣ।

ਇਸ ਮੌਕੇ ਹਰਵਿੰਦਰ ਕੌਰ, ਵਾਰਡ ਪ੍ਰਧਾਨ ਲਖਬੀਰ ਸਿੰਘ, ਵਾਰਡ ਪ੍ਰਧਾਨ ਰਣਜੀਤ ਗਰੇਵਾਲ, ਸੁਰਜੀਤ ਸਿੰਘ. ਸ਼ੇਰ ਸਿੰਘ ਟੁੰਨਾ, ਕਿਰਪਾਲ ਸਿੰਘ. ਬਲਵਿੰਦਰ ਸਿੰਘ ਵੀ ਮੌਜੂਦ ਸਨ।