ਗੁਰਦੁਵਾਰਾ ਸ਼੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ 1 ਦੁੱਗਰੀ ਵਿਖੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ ਪੁਰਬ ਸਬੰਧੀ ਸਮਾਗਮ – ਕੁਲਵਿੰਦਰ ਸਿੰਘ ਬੈਨੀਪਾਲ   

ਨਿਊਜ਼ ਪੰਜਾਬ

ਲੁਧਿਆਣਾ – ਗੁਰਦੁਵਾਰਾ ਸ਼੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ 1 ਦੁੱਗਰੀ ਵਿਖੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਸੰਬੰਧੀ ਗੁਰਦੁਵਾਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਦੇ ਨਿੱਘੇ ਸਹਿਯੋਗ ਸਦਕਾ ਗੁਰਮਤਿ ਸਮਾਗਮ ਕਰਵਾਏ ਗਏ। ਜਾਣਕਾਰੀ ਦਿੰਦੀਆਂ ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਨੇ ਦੱਸੀਆਂ ਕਿ ਇਹ ਸਮਾਗਮ ਸਵੇਰੇ ਅੰਮ੍ਰਿਤ ਵੇਲੇ 4 ਵੱਜੇ ਤੋਂ ਆਰੰਭ ਹੋਏ, 4.30 ਵੱਜੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਪਾਲਕੀ ਚ, ਸੁਸੋਭਿਤ ਕਰਕੇ ਫੁੱਲਾਂ ਦੀ ਵਰਖਾ ਕਰਦੇ ਹੋਏ ਆਪਣੇ ਨਿੱਜੀ ਅਸਥਾਨਾਂ ਤੋਂ ਪ੍ਰਕਾਸ਼ ਅਸਥਾਨਾਂ ਤੇ ਲਿਆਂਦੇ ਗਏ ਅਤੇ 5 ਵੱਜੇ ਤੋਂ 7 ਵੱਜੇ ਤੱਕ ਭਾਈ ਜਸਵਿੰਦਰ ਸਿੰਘ ਹਜ਼ੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ ਵਾਲਿਆਂ ਦੇ ਜੱਥੇ ਨੇ ਆਸਾ ਜੀ ਦੀ ਵਾਰ ਦਾ ਸੰਪੂਰਨ ਕੀਰਤਨ ਕੀਤਾ। ਕੁਲਵਿੰਦਰ ਸਿੰਘ ਬੈਨੀਪਾਲ ਮਲਕੀਤ ਸਿੰਘ ਅਤੇ ਤੇਜਿੰਦਰ ਨੇ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਨਾਲ ਭਾਈ ਜਸਵਿੰਦਰ ਸਿੰਘ ਦੇ ਕੀਰਤਨੀ ਜੱਥੇ ਦਾ ਸਨਮਾਨ ਕੀਤਾ 7 ਵੱਜੇ ਤੋਂ 8/15 ਵੱਜੇ ਤੱਕ ਗੁਰਦੁਵਾਰਾ ਸਾਹਿਬ ਦੀ ਇਸਤ੍ਰੀ ਸਤਿਸੰਘ ਸਭਾ ਦੀਆਂ ਬੀਬੀਆਂ ਰਾਜਨੀਇੰਦਰ ਕੌਰ ਦਵਿੰਦਰ ਕੌਰ ਅਮ੍ਰਿਤਪਾਲ ਕੌਰ ਮਨਮੀਤ ਕੌਰ ਮਨਪ੍ਰੀਤ ਕੌਰ ਰਵਿੰਦਰ ਰਹੇਜਾ ਤੇਜਿੰਦਰ ਕੌਰ ਨੇ ਸੰਗਤਾਂ ਨੂੰ ਕੀਰਤਨ ਰਾਹੀਂ ਨਿਹਾਲ ਕੀਤਾ।ਅਤੇ ਊਨਾ ਤੋਂ ਬਾਅਦ ਭਾਈ ਦਿਲਬਾਗ ਸਿੰਘ ਗੁਰੂ ਕਿ ਕਾਸ਼ੀ ਵਾਲੀਆਂ ਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਗੁਰੂ ਜੱਸ ਨਾਲ ਜੋੜਿਆ। ਭਾਰੀ ਗਿਣਤੀ ਵਿੱਚ ਸੰਗਤਾਂ ਨੇ ਕੀਰਤਨ ਦਾ ਆਨੰਦ ਮਾਣੀਆ। ਅਰਦਾਸ ਹੁਕਮਨਾਮੇ ਤੋਂ ਬਾਅਦ ਲੰਗਰ ਅਤੁਟ ਵਾਰਤਾਇਆ ਗਿਆ ਸੰਗਤਾਂ ਵਿੱਚ ਹਾਜ਼ਰ ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ,ਚੇਅਰਮੈਨ ਬਲਜੀਤ ਸਿੰਘ ਸੇਠੀ,ਪਰਮਿੰਦਰ ਸਿੰਘ ਕਰਤਾਰ ਸਿੰਘ ਬਰਾੜ ਗੁਰਦੀਪ ਸਿੰਘ ਕਾਲੜਾ, ਜਗਮੋਹਨ ਸਿੰਘ ਸਰਬਜੀਤ ਸਿੰਘ ਚੱਗਰ ਤਰਲੋਕ ਸਿੰਘ ਸੱਚਦੇਵਾ ਅਮਰਜੀਤ ਸਿੰਘ ਚਰਨਜੀਤ ਸਿੰਘ ਪਾਇਲ ਮਨਜੀਤ ਸਿੰਘ ਪਾਇਲ ਬਲਬੀਰ ਸਿੰਘ