ਕਾਂਗਰਸੀ ਆਗੂ ਆਸ਼ੂ ਦੀਆਂ ਵਧ ਸਕਦੀਆਂ ਹਨ ਮੁਸ਼ਕਲਾਂ,ਪੰਜਾਬ ਸਰਕਾਰ ਦੀ ਅਪੀਲ ਤੇ ਸੁਪਰੀਮ ਕੋਰਟ ਨੇ ਨੋਟਿਸ ਕੀਤਾ ਜਾਰੀ…

ਨਿਊਜ਼ ਪੰਜਾਬ

25 ਅਗਸਤ 2025

ਟਰਾਂਸਪੋਰਟ ਘੁਟਾਲੇ ਮਾਮਲੇ ਵਿੱਚ ਕਾਂਗਰਸੀ ਆਗੂ ਭਾਰਤ ਭੂਸ਼ਣ ਆਸ਼ੂ ਲਈ ਮੁਸ਼ਕਲਾਂ ਵਧ ਸਕਦੀਆਂ ਹਨ ਕਿਉਂਕਿ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਦੀ ਅਪੀਲ ‘ਤੇ ਨੋਟਿਸ ਜਾਰੀ ਕੀਤਾ ਹੈ। ਪੰਜਾਬ ਸਰਕਾਰ ਨੇ ਹਾਈ ਕੋਰਟ ਵੱਲੋਂ ਕੇਸ ਬੰਦ ਕਰਨ ਦੇ ਫੈਸਲੇ ਨੂੰ ਚੁਣੌਤੀ ਦਿੱਤੀ ਸੀ। ਦੱਸਿਆ ਜਾ ਰਿਹਾ ਹੈ ਕਿ ਇਹ ਘੁਟਾਲਾ ਉਸ ਸਮੇਂ ਸਾਹਮਣੇ ਆਇਆ ਜਦੋਂ ਆਸ਼ੂ ਖੁਰਾਕ ਅਤੇ ਸਪਲਾਈ ਮੰਤਰੀ ਸਨ। ਹੁਣ ਸੁਪਰੀਮ ਕੋਰਟ ਦੀ ਹਸਤਖੇਪ ਤੋਂ ਬਾਅਦ ਇਸ ਕੇਸ ਨੂੰ ਮੁੜ ਖੋਲ੍ਹਣ ਦੀ ਸੰਭਾਵਨਾ ਹੈ।