Delhi HC : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਬੈਚੁਲਰ ਡਿਗਰੀ ਜਨਤਕ ਕਰਨ ਦੇ ਹੁਕਮਾਂ ਨੂੰ ਹਾਈ ਕੋਰਟ ਨੇ ਰੱਦ ਕੀਤਾ 

ਦਿੱਲੀ ਹਾਈ ਕੋਰਟ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਬੈਚੁਲਰ ਡਿਗਰੀ ਜਨਤਕ ਕਰਨ ਦੇ ਹੁਕਮਾਂ ਨੂੰ ਅੱਜ ਰੱਦ ਕਰ ਦਿੱਤਾ। ਕੇਂਦਰੀ ਸੂਚਨਾ ਕਮਿਸ਼ਨ (ਸੀਆਈਸੀ) ਨੇ ਇਸ ਸਬੰਧੀ ਰਿਕਾਰਡ ਜਨਤਕ ਕਰਨ ਦੇ ਹੁਕਮ ਦਿੱਤੇ ਸਨ ਜਿਸ ਨੂੰ ਅਦਾਲਤ ਨੇ ਅੱਜ ਰੱਦ ਕਰ ਦਿੱਤਾ ਹੈ ।

ਇਸ ਸਬੰਧੀ ਜਸਟਿਸ ਸਚਿਨ ਦੱਤਾ ਨੇ 27 ਫਰਵਰੀ ਨੂੰ ਫੈਸਲਾ ਰਾਖਵਾਂ ਰੱਖਿਆ ਸੀ। ਅਦਾਲਤ ਨੇ ਸੀਆਈਸੀ ਦੇ ਹੁਕਮ ਨੂੰ ਚੁਣੌਤੀ ਦੇਣ ਵਾਲੀ ਦਿੱਲੀ ਯੂਨੀਵਰਸਿਟੀ ਦੀ ਪਟੀਸ਼ਨ ‘ਤੇ ਅੱਜ ਇਹ ਫੈਸਲਾ ਸੁਣਾਇਆ।