ਨਿਊਜ਼ ਪੰਜਾਬ
26 ਅਗਸਤ 2025
ਪੰਜਾਬ ਨੂੰ ਸੁਰੱਖਿਅਤ ਬਣਾਉਣ ਲਈ ਚੱਲ ਰਹੀ ਮੁਹਿੰਮ ਹੇਠ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਵੱਡੀ ਕਾਮਯਾਬੀ ਹਾਸਲ ਕੀਤੀ ਹੈ। ਪੁਲਿਸ ਨੇ ਅਮਿਤ ਸਿੰਘ ਨਾਂ ਦੇ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਉਸਦੇ ਕਬਜ਼ੇ ਤੋਂ ਪੰਜ ਅਤਿ-ਆਧੁਨਿਕ 9 ਐਮਐਮ ਗਲੌਕ ਪਿਸਤੌਲਾਂ, ਚਾਰ ਮੈਗਜ਼ੀਨਾਂ ਅਤੇ ਕਾਲਾ ਹੀਰੋ ਸਪਲੈਂਡਰ ਮੋਟਰਸਾਈਕਲ ਬਰਾਮਦ ਕੀਤਾ ਹੈ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁਲਜ਼ਮ ਪਾਕਿਸਤਾਨ ਅਧਾਰਤ ਤਸਕਰਾਂ ਨਾਲ ਸੰਪਰਕ ਵਿੱਚ ਸੀ ਅਤੇ ਡਰੋਨ ਰਾਹੀਂ ਸੁੱਟੀਆਂ ਹਥਿਆਰਾਂ ਦੀਆਂ ਖੇਪਾਂ ਇਕੱਠੀਆਂ ਕਰਦਾ ਸੀ। ਉਹ ਖੇਪਾਂ ਆਪਣੇ ਸਾਥੀਆਂ ਦੇ ਨਿਰਦੇਸ਼ ਅਨੁਸਾਰ ਸੂਬੇ ਦੇ ਵੱਖ-ਵੱਖ ਹਿੱਸਿਆਂ ਤੱਕ ਪਹੁੰਚਾਉਂਦਾ ਸੀ।ਭਰੋਸੇਯੋਗ ਖ਼ੁਫੀਆ ਜਾਣਕਾਰੀ ਦੇ ਆਧਾਰ ‘ਤੇ ਥਾਣਾ ਛੇਹਰਟਾ ਦੀ ਟੀਮ ਨੇ ਅਧਿਕਾਰੀਆਂ ਦੀ ਨਿਗਰਾਨੀ ਹੇਠ ਕਾਰਵਾਈ ਕਰਕੇ ਉਸਨੂੰ ਗ੍ਰਿਫ਼ਤਾਰ ਕੀਤਾ, ਜਦੋਂ ਉਹ ਹਥਿਆਰਾਂ ਦੀ ਸਪਲਾਈ ਲਈ ਨਿਕਲਿਆ ਸੀ।ਪੁਲਿਸ ਅਨੁਸਾਰ, ਇਹ ਗ੍ਰਿਫ਼ਤਾਰੀ ਨਾ ਸਿਰਫ਼ ਸਰਹੱਦੀ ਤਸਕਰੀ ਦੇ ਵੱਡੇ ਜਾਲ ਦਾ ਪਰਦਾਫਾਸ਼ ਕਰਦੀ ਹੈ, ਸਗੋਂ ਇੱਕ ਵੱਡੇ ਅਪਰਾਧ ਨੂੰ ਵੀ ਰੋਕਦੀ ਹੈ। ਮਾਮਲੇ ਵਿੱਚ ਹੋਰ ਗ੍ਰਿਫ਼ਤਾਰੀਆਂ ਦੀ ਸੰਭਾਵਨਾ ਹੈ। ਇਸ ਸਬੰਧੀ ਥਾਣਾ ਛੇਹਰਟਾ ਵਿੱਚ ਅਸਲਾ ਐਕਟ ਹੇਠ ਕੇਸ ਦਰਜ ਕੀਤਾ ਗਿਆ ਹੈ।
