ਨਿਊਜ਼ ਪੰਜਾਬ
26 ਅਗਸਤ 2025
ਪੰਜਾਬ ਦੇ ਸਾਰੇ ਸਕੂਲਾਂ ਵਿੱਚ 30 ਅਗਸਤ ਤੱਕ ਛੁੱਟੀ ਦਾ ਐਲਾਨ ਕਰ ਦਿੱਤਾ ਹੈ। ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਬੰਦ ਰਹਿਣਗੇ। ਹੜ੍ਹਾਂ ਦੇ ਮੱਦੇਨਜ਼ਰ ਇਹ ਫੈਸਲਾ ਲਿਆ ਗਿਆ ਹੈ। ਮੁੱਖ ਮੰਤਰੀ ਨੇ ਖ਼ੁਦ ਟਵਿਟ ਕਰ ਕੇ ਇਸ ਦੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਟਵਿਟ ਵਿੱਚ ਦੱਸਿਆ ਹੈ ਕਿ ਕੱਲ 27 ਅਗਸਤ ਤੋਂ 30 ਅਗੱਸਤ ਤੱਕ ਪੰਜਾਬ ਦੇ ਸਾਰੇ ਪ੍ਰਾਈਮਰੀ, ਸੈਕੰਡਰੀ ਸਕੂਲਾਂ ਨੂੰ ਬੰਦ ਕਰ ਦਿੱਤਾ ਗਿਆ ਹੈ।

