ਅਫਗਾਨਿਸਤਾਨ ‘ਚ ਬੱਸ ਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ, 25 ਲੋਕਾਂ ਦੀ ਹੋਈ ਮੌਤ, ਕਈ ਜ਼ਖਮੀ 

ਨਿਊਜ਼ ਪੰਜਾਬ

28 ਅਗਸਤ 2025

ਅਫਗਾਨਿਸਤਾਨ ਵਿੱਚ ਕਾਬੁਲ ਅਤੇ ਕੰਧਾਰ ਨੂੰ ਜੋੜਨ ਵਾਲੇ ਵਿਅਸਤ ਹਾਈਵੇਅ ‘ਤੇ ਇੱਕ ਤੇਜ਼ ਰਫ਼ਤਾਰ ਬੱਸ ਇੱਕ ਟਰੱਕ ਨਾਲ ਟਕਰਾ ਗਈ, ਜਿਸ ਵਿੱਚ 25 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦੋਂ ਕਿ 27 ਹੋਰ ਗੰਭੀਰ ਜ਼ਖਮੀ ਹੋ ਗਏ।

ਚਸ਼ਮਦੀਦਾਂ ਦੇ ਅਨੁਸਾਰ, ਹਾਦਸਾ ਉਸ ਸਮੇਂ ਵਾਪਰਿਆ ਜਦੋਂ ਬੱਸ ਡਰਾਈਵਰ ਨੇ ਓਵਰਟੇਕ ਕਰਨ ਦੀ ਕੋਸ਼ਿਸ਼ ਕਰਦੇ ਸਮੇਂ ਆਪਣਾ ਕੰਟਰੋਲ ਗੁਆ ਦਿੱਤਾ ਅਤੇ ਸਾਹਮਣੇ ਤੋਂ ਆ ਰਹੇ ਟਰੱਕ ਨਾਲ ਟਕਰਾ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਬੱਸ ਦੇ ਟੁਕੜੇ-ਟੁਕੜੇ ਹੋ ਗਏ। ਜ਼ਖਮੀਆਂ ਨੂੰ ਨੇੜਲੇ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ ਹੈ। ਇਨ੍ਹਾਂ ਵਿੱਚੋਂ ਕਈਆਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।ਤਾਲਿਬਾਨ ਸਰਕਾਰ ਦੇ ਗ੍ਰਹਿ ਮੰਤਰਾਲੇ ਦੇ ਬੁਲਾਰੇ ਅਬਦੁਲ ਮਤੀਨ ਕਾਨੀ ਨੇ ਹਾਦਸੇ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਇਹ ਹਾਦਸਾ ਡਰਾਈਵਰ ਦੀ ਲਾਪਰਵਾਹੀ ਅਤੇ ਤੇਜ਼ ਰਫ਼ਤਾਰ ਕਾਰਨ ਹੋਇਆ ਹੈ। ਉਨ੍ਹਾਂ ਕਿਹਾ ਕਿ ਜਾਂਚ ਚੱਲ ਰਹੀ ਹੈ ਅਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।