ਲੁਧਿਆਣਾ, 31 ਅਗਸਤ ( ਆਰ ਐਸ ਖ਼ਾਲਸਾ ) ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਦੇ ਵੱਲੋਂ ਅੱਜ ਗੁਰਦੁਆਰਾ ਸ਼੍ਰੀ ਗੁਰੁ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਲੁਧਿਆਣਾ ਵਿਖੇ ਬੜੀ ਸ਼ਰਧਾ ਭਾਵਨਾ ਦੇ ਨਾਲ ਬਾਬਾ ਨੰਦ ਸਿੰਘ ਨਾਨਕਸਰ ਵਾਲਿਆਂ ਦੀ 82ਵੀਂ ਬਰਸੀ ਨੂੰ ਸਮਰਪਿਤ
ਕੀਰਤਨ ਸਮਾਗਮ ਕਰਵਾਇਆ ਗਿਆ।ਜਿਸ ਅੰਦਰ ਵਿਸ਼ੇਸ਼ ਤੌਰ ਤੇ ਆਪਣੇ ਕੀਰਤਨੀ ਜੱਥੇ ਸਮੇਤ ਹਜ਼ਰੀ ਭਰਨ ਲਈ ਪੁੱਜੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਹਜੂਰੀ ਰਾਗੀ ਭਾਈ ਲਖਬੀਰ ਸਿੰਘ ਦੇ ਕੀਰਤਨੀ ਜੱਥੇ ਨੇ ਗੁਰਬਾਣੀ ਦਾ ਇਲਾਹੀ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ।
ਸਮਾਗਮ ਦੌਰਾਨ ਇਕੱਤਰ ਹੋਈਆਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਹੋਇਆ ਸੁਸਾਇਟੀ ਦੇ ਮੁੱਖ ਸੇਵਾਦਾਰ ਸ.ਭੁਪਿੰਦਰ ਸਿੰਘ ਨੇ ਕਿਹਾ ਕਿ ਸੰਤ ਬਾਬਾ ਨੰਦ ਸਿੰਘ ਜੀ ਸੇਵਾ ਤੇ ਭਗਤੀ ਦਾ ਮੁਜੱਸਮਾ ਸਨ, ਜਿੰਨ੍ਹਾਂ ਨੇ ਗੁਰੂ ਨਾਨਕ ਸਾਹਿਬ ਵੱਲੋ ਦਰਸਾਏ ਮਾਰਗ ਤੇ ਚੱਲਦਿਆ ਹੋਇਆਂ ਸਮੁੱਚੀ ਲੋਕਾਈ ਨੂੰ ਪ੍ਰਭੂ ਭਗਤੀ ਦਾ ਉਪਦੇਸ਼ ਦਿੱਤਾ। ਜਿਸ ਦੇ ਸਦਕਾ ਸਮੁੱਚੇ ਸੰਸਾਰ ਅੰਦਰ ਉਨ੍ਹਾਂ ਦਾ ਤਪ ਅਸਥਾਨ ਗੁਰਦੁਆਰਾ ਨਾਨਕਸਰ ਕਲੇਰਾਂ ਨੂੰ ਭਗਤੀ ਦੇ ਘਰ ਵੱਜੋ ਜਾਣਿਆ ਜਾਦਾ ਹੈ।ਅੱਜ ਸਮੇਂ ਦੀ ਮੁੱਖ ਲੋੜ ਹੈ ਕਿ ਅਸੀਂ ਸੰਤ ਬਾਬਾ ਨੰਦ ਸਿੰਘ ਜੀ ਦੇ ਉਪਦੇਸ਼ਾਂ ਤੇ ਸਿੱਖਿਆਵਾਂ ਨੂੰ ਸਮੁੱਚੀ ਮਾਨਵਤਾ ਤੱਕ ਪੁਹੰਚਾਣ ਦਾ ਯਤਨ ਕਰੀਏ ਅਤੇ ਆਪ ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਜੁੜ ਕੇ ਆਪਣਾ ਜੀਵਨ ਸਫਲ ਬਣਾਈਏ।
ਇਸ ਦੌਰਾਨ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਸ.ਭੁਪਿੰਦਰ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਜਿੱਥੇ ਸਾਝੇ ਤੌਰ ਤੇ ਗੁਰੂ ਘਰ ਦੇ ਕੀਰਤਨੀ ਜੱਥੇ ਦੇ ਮੈਬਰਾਂ ਨੂੰ ਸਿਰਪਾਉ ਭੇਟ ਕਰਕੇ ਸਨਮਾਨਿਤ ਕੀਤਾ,ਉੱਥੇ ਨਾਲ ਹੀ ਜਾਣਕਾਰੀ ਦਿੱਤੀ ਕੀ ਅਗਲੇ ਹਫਤੇ ਦੇ ਕੀਰਤਨ ਸਮਾਗਮ ਅੰਦਰ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਸੁਖਦੇਵ ਸਿੰਘ ਲੁਧਿਆਣੇ ਵਾਲੇ ਤੇ ਭਾਈ ਪਰਮਿੰਦਰ ਸਿੰਘ ਪਵਾਰ ਦੇ ਕੀਰਤਨੀ ਜੱਥੇ ਆਪਣੀਆਂ ਹਾਜ਼ਰੀਆਂ ਭਰ ਕੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕਰਨਗੇ।
ਕੀਰਤਨ ਸਮਾਗਮ ਦੌਰਾਨ ਸ. ਇੰਦਰਜੀਤ ਸਿੰਘ ਮੱਕੜ,ਬਾਬਾ ਅਜੀਤ ਸਿੰਘ ਸ.ਜਤਿੰਦਰਪਾਲ ਸਿੰਘ ਸਲੂਜਾ,ਕਰਨੈਲ ਸਿੰਘ ਬੇਦੀ,ਪ੍ਰਿਤਪਾਲ ਸਿੰਘ,ਕਵੰਲਜੀਤ ਸਿੰਘ ਖੁਰਾਣਾ, ਜੀਵਨ ਸਿੰਘ ਕੜਵਲ, ਹਰਜੀਤ ਸਿੰਘ,ਰਜਿੰਦਰ ਸਿੰਘ ਮਕੱੜ, ਕਵੰਲਪ੍ਰੀਤ ਸਿੰਘ ਸਚਦੇਵਾ,ਜਤਿੰਦਰਪਾਲ ਸਿੰਘ ਪ੍ਰਧਾਨ,ਭੁਪਿੰਦਰਪਾਲ ਸਿੰਘ ਧਵਨ, ਮਹਿੰਦਰ ਸਿੰਘ ਡੰਗ,ਗੁਰਪ੍ਰੀਤ ਸਿੰਘ ਪ੍ਰਿੰਸ,ਜੀਤ ਸਿੰਘ,ਗੁਰਵਿੰਦਰ ਸਿੰਘ ਆੜਤੀ, ਹਰਕੀਰਤ ਸਿੰਘ ਬਾਵਾ ਮਸਾਲਾ, ਸੁਰਿੰਦਰ ਸਿੰਘ ਸਚਦੇਵਾ, ਸੁਖਪ੍ਰੀਤ ਸਿੰਘ ਮਨੀ, ਬਾਦਸਾ਼ਹਦੀਪ ਸਿੰਘ,ਇੰਦਰਪਾਲ ਸਿੰਘ ਕਾਲੜਾ,ਕਮਲਦੀਪ ਸਿੰਘ ਕਾਲੜਾ , ਮੁਹੰਮਦ ਸਿਰਾਜ ਫਰੈਸ਼ ਮਿਲਕ ਵਾਲੇ, ਡਾ. ਮਨਰੂਪ ਕੌਰ ਬਾਣੀ,ਪਰਮਜੀਤ ਸਿੰਘ ਡੀਮਾਰਟੇ,ਪਰਮਿੰਦਰਪਾਲ ਸਿੰਘ ਡੀਮਾਰਟੇ,ਹਰਮੀਤ ਸਿੰਘ ਡੰਗ , ਜਗਬੀਰ ਸਿੰਘ,ਡਾ,ਕਰਨਦੀਪ ਸਿੰਘ ਸਿਮਰਨ, ਬਲਫਤਿਹ ਸਿੰਘ ਤੇ ਵਿਸੇਸ਼ ਤੌਰ ਤੇ ਹਾਜਰ ਸਨ!
