ਵਪਾਰਕ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਵਿੱਚ ਭਾਰੀ ਕਟੌਤੀ – ਤੇਲ ਕੰਪਨੀਆਂ ਨੇ ਗੈਂਸ ਸਿਲੰਡਰ ਦੇ ਨਵੇਂ ਰੇਟ ਕੀਤੇ ਜਾਰੀ 

ਨਿਊਜ਼ ਪੰਜਾਬ

ਨਵੀਂ ਦਿੱਲੀ, 1 ਸਤੰਬਰ – ਦੇਸ਼ ਦੀਆਂ ਤੇਲ ਕੰਪਨੀਆਂ ਨੇ ਵਪਾਰਕ ਐਲਪੀਜੀ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਕਟੌਤੀ ਕੀਤੀ ਹੈ। 19 ਕਿਲੋਗ੍ਰਾਮ ਵਪਾਰਕ ਐਲਪੀਜੀ ਗੈਸ ਸਿਲੰਡਰ ਦੀ ਕੀਮਤ ਵਿੱਚ ਅੱਜ ਤੋਂ 51.50 ਰੁਪਏ ਦੀ ਕਟੌਤੀ ਹੋਈ ਹੈ।

ਦਿੱਲੀ ਵਿੱਚ 19 ਕਿਲੋਗ੍ਰਾਮ ਵਪਾਰਕ ਐਲਪੀਜੀ ਸਿਲੰਡਰ ਦੀ ਪ੍ਰਚੂਨ ਵਿਕਰੀ ਕੀਮਤ 1 ਸਤੰਬਰ ਤੋਂ 1580 ਰੁਪਏ ਨਿਰਧਾਰਤ ਕੀਤੀ ਗਈ ਹੈ। 14.2 ਕਿਲੋਗ੍ਰਾਮ ਘਰੇਲੂ ਸਿਲੰਡਰ ਦੀ ਕੀਮਤ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ।