ਨਿਊਜ਼ ਪੰਜਾਬ
ਸ੍ਰੀ ਮੁਕਤਸਰ ਸਾਹਿਬ:2 ਸਤੰਬਰ 2025
ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋ ਸੰਗਠਿਤ ਅਪਰਾਧ ਵਿਰੁੱਧ ਇੱਕ ਵੱਡੀ ਸਫਲਤਾ ਹਾਸਲ ਕੀਤੀ ਹੈ, ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਗਿਰੋਹ ਦੇ ਦੋ ਸਾਥੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਪੰਜ ਗੈਰ-ਕਾਨੂੰਨੀ ਹਥਿਆਰ ਬਰਾਮਦ ਕੀਤੇ ਹਨ। ਪੁਲਿਸ ਨੇ ਤਲਾਸ਼ੀ ਦੌਰਾਨ 4 ਪਿਸਤੌਲ (.32 ਬੋਰ), 1 ਪਿਸਤੌਲ (.30 ਬੋਰ), ਅਤੇ 5 ਵਾਧੂ ਮੈਗਜ਼ੀਨ ਬਰਾਮਦ ਕੀਤੇ ਹਨ। ਪੁਲਿਸ ਨੇ ਇਸ ਪੂਰੇ ਨੈਟਵਰਕ ਦਾ ਪਤਾ ਲਗਾਉਣ ਲਈ ਜਾਂਚ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਦਿੰਦਿਆਂ ਪੁਲਿਸ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਦੋਵੇਂ, ਗੈਂਗਸਟਰ ਲਾਰੈਂਸ ਬਿਸ਼ਨੋਈ ਗਿਰੋਹ ਨਾਲ ਜੁੜੇ ਹੋਏ ਹਨ ਅਤੇ ਇਸਦੀਆਂ ਅਪਰਾਧਿਕ ਗਤੀਵਿਧੀਆਂ ਨੂੰ ਅੱਗੇ ਵਧਾਉਣ ਵਿੱਚ ਸਰਗਰਮੀ ਨਾਲ ਸ਼ਾਮਲ ਹਨ।
