ਮੌਸਮ ਵਿਭਾਗ ਨੇ ਚੇਤਾਵਨੀ ਜਾਰੀ ਕਰਦਿਆਂ ਪੰਜਾਬ ਵਿੱਚ ਭਾਰੀ ਮੀਂਹ ਦੀ ਸੰਭਾਵਨਾ ਪ੍ਰਗਟਾਈ – ਫੌਜ਼ ਤਾਇਨਾਤ : ਕਿਹੜੇ ਇਲਾਕੇ ਹੋਣਗੇ ਪ੍ਰਭਾਵਿਤ 

ਸੁਰਜੀਤ ਸਿੰਘ / ਨਿਊਜ਼ ਪੰਜਾਬ

ਚੰਡੀਗੜ੍ਹ, 3 ਸਤੰਬਰ – ਮੌਸਮ ਵਿਭਾਗ ਚੰਡੀਗੜ੍ਹ ਨੇ ਚੇਤਾਵਨੀ ਜਾਰੀ ਕਰਦਿਆਂ ਪੰਜਾਬ ਦੇ ਬਹੁਤੇ ਹਿੱਸੇ ਵਿੱਚ ਭਾਰੀ ਮੀਂਹ ਦੀ ਸੰਭਾਵਨਾ ਸੰਭਾਵਨਾ ਪ੍ਰਗਟਾਈ ਗਈ ਹੈ,ਮੌਸਮ ਵਿਭਾਗ ਨੇ ਕਿਹਾ ਕਿ ਉੱਤਰੀ ਬੰਗਾਲ ਦੀ ਖਾੜੀ ਵਿੱਚ ਇੱਕ ਘੱਟ ਦਬਾਅ ਵਾਲਾ ਖੇਤਰ ਬਣ ਗਿਆ ਹੈ, ਇਸਦੇ ਪ੍ਰਭਾਵ ਕਾਰਨ ਅਗਲੇ ਪੰਜ ਦਿਨਾਂ ਤੱਕ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਨਾਲ ਹੜ੍ਹ ਦੀ ਸਥਿਤੀ ਹੋਰ ਵਿਗੜ ਸਕਦੀ ਹੈ।

ਵਿਭਾਗ ਅਨੁਸਾਰ ਬਰਨਾਲਾ, ਮਲੇਰਕੋਟਲਾ, ਨਾਭਾ, ਰਾਜਪੁਰਾ, ਫਤਿਹਗੜ੍ਹ ਸਾਹਿਬ, ਖੰਨਾ, ਪਾਇਲ, ਲੁਧਿਆਣਾ ਪੂਰਬੀ, ਸਮਰਾਲਾ, ਮੋਗਾ, ਸ਼ਾਹਕੋਟ, ਨਿਹਾਲ ਸਿੰਘਵਾਲਾ, ਜਗਰਾਓਂ, ਲੁਧਿਆਣਾ ਪੱਛਮੀ, ਫਿਲੌਰ, ਨਕੋਦਰ, ਫਗਵਾੜਾ, ਜਲੰਧਰ 1, ਕਪੂਰਥਲਾ, ਜਲੰਧਰ-2, ਨਵਾਂਸ਼ਹਿਰ ਦੇ ਕੁਝ ਹਿੱਸਿਆਂ ਵਿੱਚ ਭਾਰੀ ਮੀਂਹ ਦੀ ਸੰਭਾਵਨਾ ਹੈ।

ਇਸ ਸੂਚਨਾ ਤੋਂ ਦੋ ਘੰਟੇ ਪਹਿਲਾਂ ਮੌਸਮ ਵਿਭਾਗ ਨੇ ਮੌਜੂਦਾ ਪੰਜਾਬ ਭਵਿੱਖਬਾਣੀ:03/09/2025 01:54:3. ਅਨੁਸਾਰ ਸੰਗਰੂਰ, ਪਟਿਆਲਾ, ਫਤਹਿਗੜ੍ਹ ਸਾਹਿਬ, ਵਿੱਚ ਭਾਰੀ ਮੀਂਹ ਦੀ ਸੰਭਾਵਨਾ ਵੀ ਪ੍ਰਗਟਾਈ ਹੈ

ਰੈੱਡ ਅਲਰਟ ਦੇ ਵਿਚਕਾਰ ਭਾਰੀ ਮੀਂਹ

ਮੌਸਮ ਵਿਭਾਗ ਵੱਲੋਂ ਜਾਰੀ ਰੈੱਡ ਅਲਰਟ ਦੇ ਵਿਚਕਾਰ, ਮੰਗਲਵਾਰ ਨੂੰ ਜੰਮੂ-ਕਸ਼ਮੀਰ, ਲੱਦਾਖ, ਹਿਮਾਚਲ ਪ੍ਰਦੇਸ਼, ਉਤਰਾਖੰਡ, ਪੰਜਾਬ, ਛੱਤੀਸਗੜ੍ਹ ਅਤੇ ਓਡੀਸ਼ਾ ਵਿੱਚ ਭਾਰੀ ਮੀਂਹ ਪਿਆ। ਮੌਸਮ ਵਿਭਾਗ ਨੇ ਕਿਹਾ ਕਿ ਉੱਤਰੀ ਬੰਗਾਲ ਦੀ ਖਾੜੀ ਵਿੱਚ ਇੱਕ ਘੱਟ ਦਬਾਅ ਵਾਲਾ ਖੇਤਰ ਬਣ ਗਿਆ ਹੈ, ਇਸਦੇ ਪ੍ਰਭਾਵ ਕਾਰਨ ਅਗਲੇ ਪੰਜ ਦਿਨਾਂ ਤੱਕ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਨਾਲ ਹੜ੍ਹ ਦੀ ਸਥਿਤੀ ਹੋਰ ਵਿਗੜ ਸਕਦੀ ਹੈ।

ਪੰਜਾਬ: ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਫੌਜ ਤਾਇਨਾਤ

ਭਾਰੀ ਮੀਂਹ ਕਾਰਨ ਪੰਜਾਬ ਅਤੇ ਹਰਿਆਣਾ ਵਿੱਚ ਹੜ੍ਹ ਦੀ ਸਥਿਤੀ ਗੰਭੀਰ ਹੋ ਗਈ ਹੈ। ਸਤਲੁਜ, ਬਿਆਸ ਅਤੇ ਰਾਵੀ ਦਰਿਆਵਾਂ ਅਤੇ ਮੌਸਮੀ ਨਾਲਿਆਂ ਵਿੱਚ ਵਾਧੇ ਕਾਰਨ ਪੰਜਾਬ ਗੰਭੀਰ ਹੜ੍ਹਾਂ ਦੀ ਲਪੇਟ ਵਿੱਚ ਹੈ। ਸਭ ਤੋਂ ਵੱਧ ਪ੍ਰਭਾਵਿਤ ਪਠਾਨਕੋਟ, ਗੁਰਦਾਸਪੁਰ, ਫਾਜ਼ਿਲਕਾ, ਕਪੂਰਥਲਾ, ਤਰਨਤਾਰਨ, ਫਿਰੋਜ਼ਪੁਰ, ਹੁਸ਼ਿਆਰਪੁਰ ਅਤੇ ਅੰਮ੍ਰਿਤਸਰ ਜ਼ਿਲ੍ਹੇ ਹਨ। ਪ੍ਰਭਾਵਿਤ ਖੇਤਰਾਂ ਵਿੱਚ NDRF, ਫੌਜ, BSF, ਪੰਜਾਬ ਪੁਲਿਸ ਅਤੇ ਜ਼ਿਲ੍ਹਾ ਅਧਿਕਾਰੀਆਂ ਵੱਲੋਂ ਰਾਹਤ ਅਤੇ ਬਚਾਅ ਕਾਰਜ ਜਾਰੀ ਹਨ, ਜਦੋਂ ਕਿ ਸਮਾਜਿਕ, ਰਾਜਸੀ ਅਤੇ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਵੱਲੋਂ ਸਬੰਧਿਤ ਗੁਰਦਵਾਰਿਆ ਵਿੱਚੌ ਹੜ੍ਹ ਪੀੜਤਾ ਦੀ ਮੱਦਦ ਕੀਤੀ ਜਾ ਰਹੀ ਅਤੇ ਡਾਕਟਰੀ ਟੀਮਾਂ ਵੀ ਸ਼੍ਰੋਮਣੀ ਕਮੇਟੀ ਵੱਲੋਂ ਤਾਇਨਾਤ ਕੀਤੀਆਂ ਗਈਆਂ ਹਨ ।