ਤਰਨਤਾਰਨ ‘ਚ ਕਾਂਗਰਸ ਦੇ ਬਲਾਕ ਪ੍ਰਧਾਨ ਤੇ ਸਾਬਕਾ ਸਰਪੰਚ ਦਾ ਅਣਪਛਾਤੇ ਵਿਅਕਤੀਆਂ ਵੱਲੋਂ ਗੋਲ਼ੀਆਂ ਮਾਰ ਕੇ ਕਤਲ

ਨਿਊਜ਼ ਪੰਜਾਬ

4 ਸਤੰਬਰ 2025

ਤਰਨਤਾਰਨ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਪੱਟੀ ਤੋਂ ਕਾਂਗਰਸ ਦੇ ਬਲਾਕ ਪ੍ਰਧਾਨ ਅਤੇ ਪਿੰਡ ਤੂਤ ਦੇ ਸਾਬਕਾ ਸਰਪੰਚ ਨੂੰ ਬੁੱਧਵਾਰ ਦੇਰ ਸ਼ਾਮ ਬੁਲਟ ਸਵਾਰ ਤਿੰਨ ਅਣਰਛਾਤਿਆਂ ਵੱਲੋਂ ਗੋਲ਼ੀਆਂ ਮਾਰ ਕੇ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ।

ਮ੍ਰਿਤਕ ਦੀ ਪਹਿਚਾਣ ਗੁਰਮੇਲ ਸਿੰਘ ਤੂਤ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਧੁੱਸੀ ਬੰਨ ਨੂੰ ਮਜ਼ਬੂਤ ਕਰਨ ਲਈ ਚੱਲ ਰਹੀ ਕਾਰ ਸੇਵਾ ‘ਚ ਉਹ ਆਪਣੀ ਟਰੈਕਟਰ-ਟ੍ਰਾਲੀ ਲੈ ਕੇ ਮਿੱਟੀ ਪਾਉਣ ਗਏ ਸੀ। ਜਦੋਂ ਉਹ ਉੱਥੋਂ ਆਪਣੇ ਘਰ ਵਾਪਸ ਆ ਰਿਹਾ ਸੀ ਤਾਂ ਰਸਤੇ ‘ਚ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਉਨ੍ਹਾਂ ਦਾ ਕਤਲ ਕਰ ਦਿੱਤਾ।ਟ੍ਰੈਕਟਰ ਉੱਤੇ ਕਈ ਗੋਲੀਆਂ ਦੇ ਨਿਸ਼ਾਨ ਵੀ ਦੇਖਣ ਨੂੰ ਮਿਲੇ। ਗੋਲੀਆਂ ਦੀ ਆਵਾਜ਼ ਦੇ ਨਾਲ ਪਿੰਡ ਦੇ ਵਿੱਚ ਖੌਫ ਫੈਲ ਗਿਆ। ਪੁਲਿਸ ਵੱਲੋਂ ਇਸ ਮਾਮਲੇ ਦੇ ਵਿੱਚ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।