ਨਿਊਜ਼ ਪੰਜਾਬ
4 ਸਤੰਬਰ 2025
ਮੁੱਖ ਮੰਤਰੀ ਭਗਵੰਤ ਮਾਨ ਦੀ ਅਚਾਨਕ ਤਬੀਅਤ ਵਿਗੜ ਗਈ ਹੈ। ਅਰਵਿੰਦ ਕੇਜਰੀਵਾਲ ਚੰਡੀਗੜ੍ਹ ਸਥਿਤ ਆਪਣੇ ਸਰਕਾਰੀ ਬੰਗਲੇ ਵਿੱਚ ਹਨ। ਉਹ ਕੁਝ ਸਮੇਂ ਬਾਅਦ ਸੀਐਮ ਮਾਨ ਨੂੰ ਮਿਲਣ ਲਈ ਉਨ੍ਹਾਂ ਦੇ ਘਰ ਪਹੁੰਚ ਗਏ ਹਨ।ਦੱਸਿਆ ਜਾ ਰਿਹਾ ਹੈ ਕਿ ਡਾਕਟਰਾਂ ਦੀ ਇਕ ਟੀਮ ਵੀ ਮੁੱਖ ਮੰਤਰੀ ਦੀ ਦੇਖਭਾਲ ਲਈ ਰਿਹਾਇਸ਼ ‘ਤੇ ਪਹੁੰਚ ਚੁੱਕੀ ਹੈ।
ਭਾਰੀ ਮੀਂਹ ਤੇ ਨਦੀਆਂ ਦੇ ਉਫਾਨ ਕਾਰਨ ਕਈ ਇਲਾਕਿਆਂ ਵਿੱਚ ਹਾਲਾਤ ਹੋਰ ਵੀ ਗੰਭੀਰ ਹੋ ਗਏ ਹਨ। ਇਸ ਦਰਮਿਆਨ, ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਪੰਜਾਬ ਦੇ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਵਾਲੇ ਹਨ। ਉਹ ਮੌਕੇ ‘ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲੈਣਗੇ ਤੇ ਹੜ੍ਹ ਨਾਲ ਪ੍ਰਭਾਵਿਤ ਪਰਿਵਾਰਾਂ ਨਾਲ ਮੁਲਾਕਾਤ ਕਰਨਗੇ।
ਜਾਣਕਾਰੀ ਅਨੁਸਾਰ, ਕੇਜਰੀਵਾਲ ਰਾਹਤ ਕੈਂਪਾਂ ਵਿੱਚ ਠਹਿਰੇ ਹੋਏ ਲੋਕਾਂ ਨਾਲ ਸਿੱਧੀ ਗੱਲਬਾਤ ਕਰਨਗੇ। ਉਹ ਇਹ ਵੀ ਪਤਾ ਕਰਨ ਦੀ ਕੋਸ਼ਿਸ਼ ਕਰਨਗੇ ਕਿ ਹੁਣ ਤੱਕ ਉਨ੍ਹਾਂ ਨੂੰ ਸਰਕਾਰ ਜਾਂ ਪ੍ਰਸ਼ਾਸਨ ਵੱਲੋਂ ਕਿਹੜੀ ਸਹਾਇਤਾ ਮਿਲੀ ਹੈ ਅਤੇ ਭਵਿੱਖ ਵਿੱਚ ਕੀ ਹੋਰ ਕਦਮ ਚੁੱਕੇ ਜਾ ਸਕਦੇ ਹਨ।
