ਨਿਊਜ਼ ਪੰਜਾਬ
5 ਸਤੰਬਰ 2025
ਪੰਜਾਬ ਸਰਕਾਰ ਦੀ ਅੱਜ ਸ਼ਾਮ 4 ਵਜੇ ਹੋਣ ਵਾਲੀ ਕੈਬਨਿਟ ਮੀਟਿੰਗ ਮੁਲਤਵੀ ਕਰ ਦਿੱਤੀ ਗਈ ਹੈ। ਕਿਉਂਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਠੀਕ ਨਹੀਂ ਹੈ। ਉਹ ਕੱਲ੍ਹ ਤੋਂ ਬਿਮਾਰ ਹਨ। ਸੂਤਰਾਂ ਤੋਂ ਪਤਾ ਲੱਗਾ ਹੈ ਕਿ ਉਨ੍ਹਾਂ ਨੂੰ ਹੁਣ ਤੇਜ਼ ਬੁਖਾਰ ਹੋ ਗਿਆ ਹੈ ਜਿਸ ਕਾਰਨ ਇਹ ਫੈਸਲਾ ਲਿਆ ਗਿਆ ਹੈ। ਹਾਲਾਂਕਿ, ਸਵੇਰੇ ਪਹਿਲਾਂ ਸਰਕਾਰ ਨੇ ਕਿਹਾ ਸੀ ਕਿ ਕੈਬਨਿਟ ਮੀਟਿੰਗ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਪ੍ਰੈਸ ਕਾਨਫਰੰਸ ਕਰਨਗੇ। ਇਸ ਤੋਂ ਪਹਿਲਾਂ, ਮੁੱਖ ਮੰਤਰੀ ਕੱਲ੍ਹ ਬਿਮਾਰ ਹੋ ਗਏ ਸਨ। ਇਸ ਤੋਂ ਬਾਅਦ, ਉਨ੍ਹਾਂ ਨੇ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਦਾ ਆਪਣਾ ਪ੍ਰੋਗਰਾਮ ਰੱਦ ਕਰ ਦਿੱਤਾ।
ਜ਼ਿਕਰਯੋਗ ਹੈ ਕਿ ਤੇਜ਼ ਬੁਖ਼ਾਰ ਹੋਣ ਕਰਕੇ ਮੁੱਖ ਮੰਤਰੀ ਦੋ ਦਿਨਾਂ ਤੋਂ ਆਪਣੀ ਸਰਕਾਰੀ ਰਿਹਾਇਸ਼ ਉਤੇ ਹਨ। ਦੱਸਣਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਮਗਰੋਂ ਬਿਮਾਰ ਪੈ ਗਏ ਸਨ।
