CM ਭਗਵੰਤ ਮਾਨ ਦੀ ਸਿਹਤ ਵਿੱਚ ਹੋਇਆ ਸੁਧਾਰ:ਠੀਕ ਹੁੰਦੇ ਹੀ ਮੁੜ ਲੋਕਾਂ ਵਿਚਕਾਰ ਜਾਣਗੇ ਸੀਐਮ ਮਾਨ,2-3 ਦਿਨ ਹੋਰ ਹਸਪਤਾਲ ‘ਚ ਰਹਿਣਗੇ CM ਮਾਨ

ਨਿਊਜ਼ ਪੰਜਾਬ

6 ਸਤੰਬਰ 2025

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਵੀਰਵਾਰ ਸ਼ਾਮ ਨੂੰ ਪਲਸ ਰੇਟ ਘੱਟ ਜਾਣ ਕਾਰਨ ਸਿਹਤ ਵਿਗੜ ਗਈ। ਜਿਸ ਤੋਂ ਬਾਅਦ ਉਨ੍ਹਾਂ ਨੂੰ ਮੁਹਾਲੀ ਦੇ ਫੋਰਟਿਸ ਹਸਪਤਾਲ ਦੇ ਆਈਸੀਯੂ ਵਿੱਚ ਦਾਖਲ ਕਰਵਾਇਆ ਗਿਆ। ਅੱਜ ਆਮ ਆਦਮੀ ਪਾਰਟੀ ਦੇ ਨੇਤਾ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਹਸਪਤਾਲ ਗਏ ਅਤੇ ਸੀਐਮ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ। ਉਨ੍ਹਾਂ ਕਿਹਾ ਕਿ ਉਹ ਇਸ ਸਮੇਂ ਠੀਕ ਹਨ। ਡਾਕਟਰ ਉਨ੍ਹਾਂ ਦੀ ਨਿਗਰਾਨੀ ਕਰ ਰਹੇ ਹਨ।

ਆਪ’ ਨੇਤਾ ਮਨੀਸ਼ ਸਿਸੋਦੀਆ ਨੇ ਕਿਹਾ ਕਿ ਮੁੱਖ ਮੰਤਰੀ ਦੀ ਹਾਲਤ ਸਥਿਰ ਹੈ ਅਤੇ ਉਹ ਡਾਕਟਰਾਂ ਦੀ ਨਿਗਰਾਨੀ ਹੇਠ ਹਨ। ਡਾਕਟਰਾਂ ਅਨੁਸਾਰ ਉਨ੍ਹਾਂ ਨੂੰ ਅਗਲੇ ਕੁਝ ਦਿਨ ਹਸਪਤਾਲ ਵਿੱਚ ਹੀ ਰਹਿਣਾ ਪਵੇਗਾ।

ਮਨੀਸ਼ ਸਿਸੋਦੀਆ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਇਸ ਸਮੇਂ ਡਾਕਟਰਾਂ ਦੀ ਨਿਗਰਾਨੀ ਹੇਠ ਹਨ ਅਤੇ ਉਨ੍ਹਾਂ ਦੀ ਹਾਲਤ ਸਥਿਰ ਹੈ। ਡਾਕਟਰਾਂ ਦੀ ਸਲਾਹ ਅਨੁਸਾਰ, ਉਨ੍ਹਾਂ ਨੂੰ ਅਗਲੇ 2 ਤੋਂ 3 ਦਿਨ ਹਸਪਤਾਲ ਵਿੱਚ ਰਹਿਣਾ ਪਵੇਗਾ। ਹਾਲਾਂਕਿ, ਇਸ ਸਮੇਂ ਦੌਰਾਨ ਉਹ ਹਸਪਤਾਲ ਦੇ ਅਧਿਕਾਰੀਆਂ ਨਾਲ ਜ਼ਰੂਰੀ ਗੱਲਬਾਤ ਕਰਦੇ ਰਹਿਣਗੇ। ਇਸ ਦੇ ਨਾਲ ਹੀ, ਹਸਪਤਾਲ ਵੱਲੋਂ ਜਾਰੀ ਬਿਆਨ ਅਨੁਸਾਰ, ਮੁੱਖ ਮੰਤਰੀ ਭਗਵੰਤ ਮਾਨ ਦੀ ਪਲਸ ਰੇਟ ਵਿੱਚ ਹੁਣ ਸੁਧਾਰ ਹੋ ਰਿਹਾ ਹੈ।