ਅੱਜ ਦੁਪਹਿਰ 12 ਵਜੇ ਹੋਵੇਗੀ ਪੰਜਾਬ ਕੈਬਨਟ ਦੀ ਅਹਿਮ ਮੀਟਿੰਗ;ਵੀਡੀਓ ਕਾਨਫਰੰਸ ਰਾਹੀ ਹਸਪਤਾਲ ਤੋਂ ਜੁੜਣਗੇ CM ਮਾਨ 

ਨਿਊਜ਼ ਪੰਜਾਬ

8 ਸਤੰਬਰ 2025

ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ 8 ਸਤੰਬਰ ਯਾਨੀ ਅੱਜ ਦੁਪਹਿਰ 12 ਵਜੇ ਮੁੱਖ ਮੰਤਰੀ ਭਗਵੰਤ ਮਾਨ ਦੇ ਸਰਕਾਰੀ ਨਿਵਾਸ ਸਥਾਨ ‘ਤੇ ਹੋਵੇਗੀ। ਇਸ ਮੀਟਿੰਗ ਵਿੱਚ ਕਈ ਵੱਡੇ ਅਤੇ ਮਹੱਤਵਪੂਰਨ ਫੈਸਲੇ ਲਏ ਜਾਣ ਦੀ ਉਮੀਦ ਹੈ। ਇਸ ਮੀਟਿੰਗ ਦੀ ਅਗਵਾਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖ਼ੁਦ ਕਰਨਗੇ। ਸੂਤਰਾਂ ਅਨੁਸਾਰ ਇਹ ਮੀਟਿੰਗ ਸੂਬੇ ਵਿੱਚ ਮੌਜੂਦਾ ਸਥਿਤੀ ਅਤੇ ਹੜ੍ਹ ਸੰਕਟ ਨੂੰ ਧਿਆਨ ਵਿੱਚ ਰੱਖਦੇ ਹੋਏ ਮਹੱਤਵਪੂਰਨ ਹੋਵੇਗੀ।

ਹਾਲਾਂਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇਸ ਵੇਲੇ ਫੋਰਟਿਸ ਹਸਪਤਾਲ ਵਿਚ ਦਾਖ਼ਲ ਹਨ ਤੇ ਉਹ ਵੀਡੀਓ ਕਾਨਫ਼ਰੰਸਿੰਗ ਰਾਹੀਂ ਹੀ ਇਸ ਮੀਟਿੰਗ ਵਿਚ ਜੁੜਣਗੇ। ਇਸ ਮੀਟਿੰਗ ਵਿਚ ਪੰਜਾਬ ਸਰਕਾਰ ਵੱਲੋਂ ਹੜ੍ਹਾਂ ਦੇ ਮੱਦੇਨਜ਼ਰ ਕੁਝ ਵੱਡੇ ਫ਼ੈਸਲੇ ਲਏ ਜਾ ਸਕਦੇ ਹਨ।