ਨਿਊਜ਼ ਪੰਜਾਬ
8 ਸਤੰਬਰ 2025
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਜੋ ਕਿ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਜੇਰੇ ਇਲਾਜ ਹਨ ।ਉਨ੍ਹਾਂ ਦੀ ਸਿਹਤ ਵਿੱਚ ਸੁਧਾਰ ਹੋ ਰਿਹਾ ਹੈ। ਅੱਜ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਉਨ੍ਹਾਂ ਨੂੰ ਮਿਲਣ ਲਈ ਹਸਪਤਾਲ ਪਹੁੰਚੇ। ਉਨ੍ਹਾਂ ਨੇ 15 ਮਿੰਟ ਤੱਕ ਉਨ੍ਹਾਂ ਦੀ ਸਿਹਤ ਬਾਰੇ ਪੁੱਛਿਆ। ਇਸ ਦੌਰਾਨ ਉਨ੍ਹਾਂ ਨੇ ਮੀਡੀਆ ਨਾਲ ਵੀ ਗੱਲਬਾਤ ਕੀਤੀ।
ਦੱਸ ਦੇਈਏ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਥਕਾਵਟ ਤੇ ਦਿਲ ਦੀ ਧੜਕਣ ਹੌਲੀ ਹੋਣ ਦੀ ਸ਼ਿਕਾਇਤ ਤੋਂ ਬਾਅਦ ਸ਼ੁੱਕਰਵਾਰ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਸੀ। ਅਧਿਕਾਰੀਆਂ ਨੇ ਇੱਕ ਬਿਆਨ ‘ਚ ਕਿਹਾ ਕਿ ਮਾਨ ਦੀ ਸਿਹਤ ਠੀਕ ਹੈ ਅਤੇ ਉਹ ਤੁਰ-ਫਿਰ ਰਹੇ ਹਨ। ਉਨ੍ਹਾਂ ਦੀ ਸਿਹਤ ਵਿੱਚ ਸੁਧਾਰ ਹੋ ਰਿਹਾ ਹੈ।
