ਅੱਜ ਉੱਪ-ਰਾਸ਼ਟਰਪਤੀ ਚੋਣ ਲਈ ਵੋਟਿੰਗ,ਸਵੇਰੇ 10 ਵਜੇ ਤੋਂ 5 ਵਜੇ ਤੱਕ ਵੋਟਿੰਗ,6 ਵਜੇ ਨਤੀਜਾ 

ਨਿਊਜ਼ ਪੰਜਾਬ

9 ਸਤੰਬਰ 2025

ਅੱਜ ਸੰਸਦ ਭਵਨ ਵਿੱਚ ਭਾਰਤ ਦੀ 17ਵੀਂ ਉਪ ਰਾਸ਼ਟਰਪਤੀ ਚੋਣ ਲਈ ਵੋਟਿੰਗ ਹੋਵੇਗੀ। ਇਸ ਵਾਰ ਮੁਕਾਬਲਾ NDA ਉਮੀਦਵਾਰ ਸੀਪੀ ਰਾਧਾਕ੍ਰਿਸ਼ਨਨ ਅਤੇ ਇੰਡੀਆ ਅਲਾਇੰਸ ਉਮੀਦਵਾਰ ਜਸਟਿਸ ਬੀ ਸੁਦਰਸ਼ਨ ਰੈੱਡੀ ਵਿਚਕਾਰ ਹੈ। ਇਹ ਚੋਣ ਸਾਬਕਾ ਉਪ ਰਾਸ਼ਟਰਪਤੀ ਜਗਦੀਪ ਧਨਖੜ ਵੱਲੋਂ 21 ਜੁਲਾਈ ਨੂੰ ਸਿਹਤ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਅਚਾਨਕ ਅਸਤੀਫਾ ਦੇਣ ਤੋਂ ਬਾਅਦ ਹੋ ਰਹੀ ਹੈ। ਸੰਸਦ ਭਵਨ ਵਿੱਚ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਵੋਟਿੰਗ ਹੋਵੇਗੀ।

ਉਪ ਰਾਸ਼ਟਰਪਤੀ ਚੋਣ ਲਈ ਵੋਟਿੰਗ ਅੱਜ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਸੰਸਦ ਭਵਨ ਦੇ ਕਮਰਾ ਨੰਬਰ ਐਫ-101, ਵਸੁਧਾ ਵਿੱਚ ਹੋਵੇਗੀ। ਵੋਟਾਂ ਦੀ ਗਿਣਤੀ ਸ਼ਾਮ 6 ਵਜੇ ਸ਼ੁਰੂ ਹੋਵੇਗੀ ਅਤੇ ਫਿਰ ਜੇਤੂ ਉਮੀਦਵਾਰ ਦਾ ਐਲਾਨ ਕੀਤਾ ਜਾਵੇਗਾ।