ਅੱਜ ਪੰਜਾਬ ਅਤੇ ਹਿਮਾਚਲ ਦੀ ਫੇਰੀ’ਤੇ PM ਮੋਦੀ, ਹੜ੍ਹ ਪੀੜਤ ਇਲਾਕਿਆਂ ਦਾ ਲੈਣਗੇ ਜਾਇਜ਼ਾ,ਸ਼ਾਮ 4:15 ਵਜੇ ਪਹੁੰਚਣਗੇ ਗੁਰਦਾਸਪੁਰ

ਨਿਊਜ਼ ਪੰਜਾਬ

9 ਸਤੰਬਰ 2025

ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨਗੇ। ਦੋਵਾਂ ਰਾਜਾਂ ਨੂੰ ਰਾਜ ਸਰਕਾਰਾਂ ਵੱਲੋਂ ਹੜ੍ਹ ਪ੍ਰਭਾਵਿਤ ਐਲਾਨਿਆ ਗਿਆ ਹੈ। ਹੜ੍ਹ ਆਉਣ ਤੋਂ ਬਾਅਦ ਇਹ ਪ੍ਰਧਾਨ ਮੰਤਰੀ ਦਾ ਪਹਿਲਾ ਦੌਰਾ ਹੋਵੇਗਾ। ਮੋਦੀ ਪਠਾਨਕੋਟ ਅਤੇ ਗੁਰਦਾਸਪੁਰ ਵਿੱਚ ਹੜ੍ਹ ਪ੍ਰਭਾਵਿਤ ਲੋਕਾਂ ਨਾਲ ਮੁਲਾਕਾਤ ਕਰ ਸਕਦੇ ਹਨ ਅਤੇ ਨਾਲ ਹੀ ਪੰਜਾਬ ਵਿੱਚ ਹੜ੍ਹਾਂ ਦਾ ਹਵਾਈ ਸਰਵੇਖਣ ਵੀ ਕਰ ਸਕਦੇ ਹਨ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਯਾਨੀਕਿ 9 ਸਤੰਬਰ ਨੂੰ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਨਗੇ। ਦੋਹਾਂ ਰਾਜਾਂ ਦੀਆਂ ਸਰਕਾਰਾਂ ਨੇ ਪਹਿਲਾਂ ਹੀ ਇਹ ਖੇਤਰ ਹੜ੍ਹਗ੍ਰਸਤ ਘੋਸ਼ਿਤ ਕਰ ਦਿੱਤੇ ਹਨ। ਹੜ੍ਹ ਆਉਣ ਤੋਂ ਬਾਅਦ ਇਹ PM ਦਾ ਪਹਿਲਾ ਦੌਰਾ ਹੋਵੇਗਾ। ਮੋਦੀ ਪੰਜਾਬ ਵਿੱਚ ਹੜ੍ਹ ਦਾ ਹਵਾਈ ਸਰਵੇਖਣ ਕਰਨ ਦੇ ਨਾਲ-ਨਾਲ ਪਠਾਨਕੋਟ ਅਤੇ ਗੁਰਦਾਸਪੁਰ ਵਿੱਚ ਹੜ੍ਹ ਪੀੜਤਾਂ ਨਾਲ ਵੀ ਮਿਲ ਸਕਦੇ ਹਨ।ਉੱਥੇ ਹੀ ਹਿਮਾਚਲ ਵਿੱਚ ਚੰਬਾ, ਕੁੱਲੂ ਅਤੇ ਮੰਡੀ ਦਾ ਹਵਾਈ ਸਰਵੇਖਣ ਕਰਨ ਤੋਂ ਬਾਅਦ ਕਾਂਗੜਾ ਦੇ ਧਰਮਸ਼ਾਲਾ ਵਿੱਚ ਅਧਿਕਾਰੀਆਂ ਨਾਲ ਮੀਟਿੰਗ ਕਰਨਗੇ, ਜਿਸ ਵਿੱਚ CM ਸੁਖਵਿੰਦਰ ਸਿੱਖੂ ਵੀ ਮੌਜੂਦ ਰਹਿਣਗੇ।

PM ਦੇ ਦੌਰੇ ਨੂੰ ਦੇਖਦੇ ਹੋਏ ਪਠਾਨਕੋਟ ਅਤੇ ਗੁਰਦਾਸਪੁਰ ਵਿੱਚ ਸਖ਼ਤ ਸੁਰੱਖਿਆ ਇੰਤਜ਼ਾਮ ਕੀਤੇ ਗਏ ਹਨ। ਦੋਹਾਂ ਰਾਜਾਂ ਨੂੰ PM ਦੇ ਦੌਰੇ ਤੋਂ ਹੜ੍ਹ ਲਈ ਵੱਡੇ ਵਿਸ਼ੇਸ਼ ਪੈਕੇਜ ਦੀ ਉਮੀਦ ਹੈ। AAP ਸਰਕਾਰ ਨੇ ਕੇਂਦਰ ਤੋਂ 80 ਹਜ਼ਾਰ ਕਰੋੜ ਦੀ ਮੰਗ ਕੀਤੀ ਹੈ।

ਪ੍ਰਧਾਨ ਮੰਤਰੀ ਸਵੇਰੇ ਸਭ ਤੋਂ ਪਹਿਲਾਂ ਹਵਾਈ ਜਹਾਜ਼ ਰਾਹੀਂ ਪਠਾਨਕੋਟ ਪਹੁੰਚਣਗੇ। ਇੱਥੋਂ ਹੀ ਹੈਲੀਕਾਪਟਰ ਰਾਹੀਂ ਉਹ ਹਿਮਾਚਲ ਪ੍ਰਦੇਸ਼ ਜਾਣਗੇ। ਇੱਥੇ ਉਹ ਹੜ੍ਹ ਤੋਂ ਸਭ ਤੋਂ ਜ਼ਿਆਦਾ ਪ੍ਰਭਾਵਿਤ ਤਿੰਨ ਜ਼ਿਲ੍ਹਿਆਂ, ਚੰਬਾ, ਕੁੱਲੂ ਅਤੇ ਮੰਡੀ ਦਾ ਹਵਾਈ ਸਰਵੇਖਣ ਕਰਨਗੇ ਅਤੇ ਸਵੇਰੇ ਕਰੀਬ ਸਾਢੇ 11 ਵਜੇ ਗੱਗਲ ਏਅਰਪੋਰਟ ‘ਤੇ ਉਤਰਣਗੇ। ਇੱਥੋਂ ਉਹ ਧਰਮਸ਼ਾਲਾ ਜਾ ਕੇ ਦੁਪਹਿਰ ਕਰੀਬ 12 ਵਜੇ ਅਧਿਕਾਰੀਆਂ ਨਾਲ ਮੀਟਿੰਗ ਕਰਨਗੇ।

ਇਸ ਤੋਂ ਬਾਅਦ ਹੈਲੀਕਾਪਟਰ ਰਾਹੀਂ ਉਹ ਪਠਾਨਕੋਟ ਵਾਪਸ ਆਉਣਗੇ। ਕਿਉਂਕਿ ਪੰਜਾਬ ਦੇ CM ਭਗਵੰਤ ਮਾਨ ਦੀ ਤਬੀਅਤ ਠੀਕ ਨਹੀਂ ਹੈ ਅਤੇ ਉਹ ਹਸਪਤਾਲ ਵਿੱਚ ਦਾਖ਼ਲ ਹਨ, ਇਸ ਲਈ ਚੀਫ਼ ਸੈਕਰੇਟਰੀ PM ਨੂੰ ਹੜ੍ਹ ਦੇ ਨੁਕਸਾਨ ਦੀ ਰਿਪੋਰਟ ਦਿੰਦੇ ਹਨ। ਇੱਥੇ ਮੀਟਿੰਗ ਤੋਂ ਬਾਅਦ ਸ਼ਾਮ ਕਰੀਬ 4 ਵਜੇ PM ਗੁਰਦਾਸਪੁਰ ਜਾਣਗੇ।

ਉਥੇ ਉਹ ਹੜ੍ਹ ਪੀੜਤਾਂ ਨਾਲ ਮੁਲਾਕਾਤ ਕਰਨਗੇ। ਇਸ ਦੌਰਾਨ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਵੀ ਮੌਜੂਦ ਰਹਿਣਗੇ। ਤਬੀਅਤ ਠੀਕ ਨਾ ਹੋਣ ਕਾਰਨ ਪੰਜਾਬ ਦੇ CM ਭਗਵੰਤ ਮਾਨ ਇੱਥੇ ਮੌਜੂਦ ਨਹੀਂ ਹੋ ਪਾਉਣਗੇ।