ਨੇਪਾਲ ਦੇ PM ਕੇਪੀ ਸ਼ਰਮਾ ਓਲੀ ਨੇ ਦਿੱਤਾ ਅਸਤੀਫਾ, ਸੰਸਦ ਭਵਨ ‘ਚ ਵੜੇ ਪ੍ਰਦਰਸ਼ਨਕਾਰੀ, ਲਾਈ ਅੱਗ

ਨਿਊਜ਼ ਪੰਜਾਬ

9 ਸਤੰਬਰ 2025

ਨੇਪਾਲ ਦੇ ਪ੍ਰਧਾਨ ਮੰਤਰੀ ਕੇਪੀ ਸ਼ਰਮਾ ਓਲੀ ਨੇ ਅੱਜ  ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਓਲੀ ਨੂੰ ਫੌਜ ਮੁਖੀ ਜਨਰਲ ਅਸ਼ੋਕ ਰਾਜ ਸਿਗਡੇਲ ਨੇ ਅਹੁਦਾ ਛੱਡਣ ਦੀ ਸਲਾਹ ਦਿੱਤੀ ਸੀ। ਉਨ੍ਹਾਂ ਕਿਹਾ ਸੀ ਕਿ ਅਸਤੀਫੇ ਤੋਂ ਬਾਅਦ ਹੀ ਸਥਿਤੀ ਵਿੱਚ ਸੁਧਾਰ ਹੋਵੇਗਾ। ਜਨਰਲ-ਜ਼ੈੱਡ ਨੇਪਾਲ ਵਿੱਚ ਸੋਸ਼ਲ ਮੀਡੀਆ ਐਪਸ ‘ਤੇ ਪਾਬੰਦੀ ਦਾ ਵਿਰੋਧ ਕਰ ਰਹੇ ਹਨ। ਪ੍ਰਦਰਸ਼ਨਕਾਰੀਆਂ ਨੇ ਰਾਸ਼ਟਰਪਤੀ ਦੇ ਘਰ ਨੂੰ ਅੱਗ ਲਗਾ ਦਿੱਤੀ ਸੀ।

ਦੇਸ਼ ਦੇ ਵਿਗੜਦੇ ਹਾਲਾਤਾਂ ਦੇ ਵਿਚਕਾਰ, ਰਾਸ਼ਟਰਪਤੀ ਰਾਮਚੰਦਰ ਪੌਡੇਲ ਨੇ ਵੀ ਪ੍ਰਧਾਨ ਮੰਤਰੀ ਓਲੀ ਦਾ ਅਸਤੀਫਾ ਸਵੀਕਾਰ ਕਰ ਲਿਆ ਹੈ।

ਕੇਪੀ ਸ਼ਰਮਾ ਓਲੀ ਨੇ ਆਪਣੇ ਅਸਤੀਫ਼ੇ ਵਿੱਚ ਲਿਖਿਆ, ” ਮਾਨਯੋਗ ਰਾਸ਼ਟਰਪਤੀ, ਨੇਪਾਲ ਦੇ ਸੰਵਿਧਾਨ ਦੇ ਅਨੁਛੇਦ 76 (2) ਅਨੁਸਾਰ 31 ਅਸਦ 2081 ਬੀ.ਸੀ. ਨੂੰ ਪ੍ਰਧਾਨ ਮੰਤਰੀ ਵਜੋਂ ਨਿਯੁਕਤ ਕੀਤੇ ਜਾਣ ਤੋਂ ਬਾਅਦ, ਅਤੇ ਦੇਸ਼ ਵਿੱਚ ਮੌਜੂਦਾ ਸਮੇਂ ਵਿੱਚ ਮੌਜੂਦ ਅਸਾਧਾਰਨ ਸਥਿਤੀ ਨੂੰ ਧਿਆਨ ਵਿੱਚ ਰੱਖਦੇ ਹੋਏ, ਮੈਂ ਸੰਵਿਧਾਨ ਦੇ ਅਨੁਛੇਦ 77 (1) (ਏ) ਅਨੁਸਾਰ ਅੱਜ ਤੋਂ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ, ਤਾਂ ਜੋ ਮੈਂ ਸੰਵਿਧਾਨ ਅਨੁਸਾਰ ਰਾਜਨੀਤਿਕ ਹੱਲ ਅਤੇ ਸਮੱਸਿਆਵਾਂ ਦੇ ਹੱਲ ਵੱਲ ਹੋਰ ਕਦਮ ਚੁੱਕ ਸਕਾਂ।”