ਲੁਧਿਆਣਾ, 8 ਸਿਤੰਬਰ
ਯੂ ਸੀ ਪੀ ਐਮ ਏ ਦੇ ਮੈਂਬਰਾਂ ਦੀਆਂ ਹਰ ਤਰ੍ਹਾਂ ਦੇ ਸਰਕਾਰੀ ਵਿਭਾਗਾਂ ਨਾਲ ਸਬੰਧਤ ਸਮਸਿਆਵਾਂ ਨੂੰ ਹੱਲ ਕਰਵਾਉਣ ਲਈ ਕੌਂਸਲਰ ਸੋਹਣ ਸਿੰਘ ਗੋਗਾ ਅਤੇ ਸੁਖਦੇਵ ਸਿੰਘ ਸ਼ੀਰਾ ਰੋਜ਼ਾਨਾ ਐਸੋਸੀਏਸ਼ਨ ਦਫਤਰ ਵਿੱਚ ਸਵੇਰੇ 10 ਵਜੇ ਤੋਂ 1 ਵਜੇ ਤੱਕ ਬੈਠਣਗੇ। ਇਹ ਜਾਣਕਾਰੀ ਦਿੰਦਿਆਂ ਪ੍ਰਧਾਨ ਹਰਸਿਮਰ ਜੀਤ ਸਿੰਘ ਲੱਕੀ ਨੇ ਦੱਸਿਆ ਕਿ ਉਨ੍ਹਾਂ ਦੀ ਪੂਰੀ ਟੀਮ ਮੈਂਬਰਾਂ ਦੀਆਂ ਹਰ ਤਰ੍ਹਾਂ ਦੀਆਂ ਸਮਸਿਆਵਾਂ ਦੇ ਹੱਲ ਲਈ ਹਮੇਸ਼ਾ ਤਤਪਰ ਰਹੇਗੀ। ਉਹਨਾਂ ਕਿਹਾ ਕਿ ਦੋਵੇਂ ਕੌਂਸਲਰ ਸਾਹਿਬਾਨ ਐਸੋਸੀਏਸ਼ਨ ਮੈਂਬਰਾਂ ਨੂੰ ਹਰ ਤਰ੍ਹਾਂ ਦਾ ਸਹਿਯੋਗ ਦੇਣ ਤਿਆਰ ਹਨ।
