ਪੀਐਮ ਮੋਦੀ ਵੱਲੋਂ ਵੱਡਾ ਐਲਾਨ, ਪੰਜਾਬ ਨੂੰ ਦਿੱਤਾ 1600 ਕਰੋੜ ਦਾ ਰਾਹਤ ਪੈਕੇਜ

ਨਿਊਜ਼ ਪੰਜਾਬ

9 ਸਤੰਬਰ 2025

ਪ੍ਰਧਾਨ ਮੰਤਰੀ ਮੋਦੀ ਨੇ ਅੱਜ ਪੰਜਾਬ ਦੇ ਹੜ੍ਹ ਪ੍ਰਭਾਵਿਤ ਜਿਲਿਆਂ ਦਾ ਹਵਾਈ ਸਰਵੇਖਣ ਕੀਤਾ। ਉਨ੍ਹਾਂ ਨੇ ਪੰਜਾਬ ਦੇ ਹੜ੍ਹ ਪੀੜਤਾਂ ਲਈ 1600 ਕਰੋੜ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਖਾਤੇ ਵਿੱਚ ਪਹਿਲਾਂ ਹੀ ਐਸਡੀਆਰਐਫ ਫੰਡ 12 ਹਜ਼ਾਰ ਕਰੋੜ ਮੌਜੂਦ ਹੈ। ਇਸ ਤੋਂ ਇਲਾਵਾ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਦੀ ਵਿੱਤੀ ਮਦਦ ਅਤੇ ਜ਼ਖ਼ਮੀਆਂ ਦੇ ਪਰਿਵਾਰਾਂ ਨੂੰ 50-50 ਹਜ਼ਾਰ ਰੁਪਏ ਮਿਲਣਗੇ

ਪ੍ਰਧਾਨ ਮੰਤਰੀ ਨੇ ਪੂਰੇ ਖੇਤਰ ਦੇ ਪੁਨਰਵਾਸ ਲਈ ਬਹੁ-ਪੱਖੀ ਪਹੁੰਚ ‘ਤੇ ਜ਼ੋਰ ਦਿੱਤਾ – ਇਸ ਵਿੱਚ ਪ੍ਰਧਾਨ ਮੰਤਰੀ ਆਵਾਸ ਯੋਜਨਾ ਅਧੀਨ ਘਰਾਂ ਦੀ ਉਸਾਰੀ, ਰਾਸ਼ਟਰੀ ਰਾਜਮਾਰਗਾਂ ਦੀ ਮੁਰੰਮਤ, ਸਕੂਲਾਂ ਦੀ ਪੁਨਰ ਨਿਰਮਾਣ, PMNRF ਤੋਂ ਰਾਹਤ ਅਤੇ ਪਸ਼ੂਆਂ ਲਈ ਮਿੰਨੀ ਕਿੱਟਾਂ ਦੀ ਵੰਡ ਸ਼ਾਮਲ ਹੋਵੇਗੀ।

ਕਿਸਾਨਾਂ ਲਈ ਐਲਾਨੀ ਗਈ ਵਿਸ਼ੇਸ਼ ਸਹਾਇਤਾ – ਜਿਨ੍ਹਾਂ ਕੋਲ ਬਿਜਲੀ ਕੁਨੈਕਸ਼ਨ ਨਹੀਂ ਹਨ, ਉਨ੍ਹਾਂ ਨੂੰ ਸਹਾਇਤਾ ਮਿਲੇਗੀ। ਹੜ੍ਹਾਂ ਵਿੱਚ ਪ੍ਰਭਾਵਿਤ ਟਿਊਬਵੈੱਲਾਂ ਅਤੇ ਬੋਰਾਂ ਨੂੰ ਰਾਸ਼ਟਰੀ ਕ੍ਰਿਸ਼ੀ ਵਿਕਾਸ ਯੋਜਨਾ ਤਹਿਤ ਮੁੜ ਸੁਰਜੀਤ ਕੀਤਾ ਜਾਵੇਗਾ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਪੂਰੇ ਖੇਤਰ ਅਤੇ ਲੋਕਾਂ ਦੇ ਮੁੜ ਨਿਰਮਾਣ ਲਈ ਇੱਕ ਬਹੁ-ਪੱਖੀ ਪਹੁੰਚ ਅਪਣਾਉਣੀ ਪਵੇਗੀ। ਇਸ ਤਹਿਤ, ਪ੍ਰਧਾਨ ਮੰਤਰੀ ਆਵਾਸ ਯੋਜਨਾ ਰਾਹੀਂ, ਘਰਾਂ ਦੀ ਮੁੜ ਉਸਾਰੀ, ਰਾਸ਼ਟਰੀ ਰਾਜਮਾਰਗਾਂ ਦੀ ਬਹਾਲੀ, ਸਕੂਲਾਂ ਦੀ ਮੁੜ ਉਸਾਰੀ, PMNRF ਅਧੀਨ ਰਾਹਤ ਅਤੇ ਪਸ਼ੂ ਪਾਲਣ ਲਈ ਮਿੰਨੀ ਕਿੱਟਾਂ ਵੰਡੀਆਂ ਜਾਣਗੀਆਂ।