10 September, News Punjab
ਸਾਲ 2013 ’ਚ ਲੜਕੀ ਨਾਲ ਕੁੱਟਮਾਰ ਅਤੇ ਛੇੜ ਛਾੜ ਦੇ ਇਕ ਬਹੁਚਰਚਿਤ ਮਾਮਲੇ ਵਿਚ ਖਡੂਰ ਸਾਹਿਬ ਦੇ ਮੌਜੂਦਾ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੂੰ ਤਰਨਤਾਰਨ ਦੀ ਅਦਾਲਤ ਨੇ ਬੁੱਧਵਾਰ ਨੂੰ ਦੋਸ਼ੀ ਕਰਾਰ ਦੇ ਦਿੱਤਾ ਹੈ। ਜਿਸਦੇ ਚੱਲਦਿਆਂ ਉਨ੍ਹਾਂ ਨੂੰ ਅਦਾਲਤ ਵਿੱਚੋਂ ਹੀ ਗ੍ਰਿਫਤਾਰ ਕਰ ਲਿਆ ਗਿਆ। ਹੁਣ 12 ਸਤੰਬਰ ਨੂੰ ਅਦਾਲਤ ਸਜ਼ਾ ਦਾ ਸਮਾਂ ਮੁਕਰਰ ਕਰੇਗੀ।
ਪਿੰਡ ਉਸਮਾਂ ਵਾਸੀ ਕਸ਼ਮੀਰ ਸਿੰਘ, ਉਨ੍ਹਾਂ ਦੀ ਲੜਕੀ ਹਰਬਿੰਦਰ ਕੌਰ ਅਤੇ ਉਸਦੇ ਹੋਰ ਪਰਿਵਾਰਕ ਮੈਂਬਰਾਂ ’ਤੇ ਹਮਲੇ ਦੇ ਇਸ ਬਹੁਚਰਚਿਤ ਮਾਮਲੇ ਦੀ ਸੁਣਵਾਈ ਸੋਮਵਾਰ ਨੂੰ ਐਡੀਸ਼ਨਲ ਸੈਸ਼ਨ ਜੱਜ ਪ੍ਰੇਮ ਕੁਮਾਰ ਦੀ ਅਦਾਲਤ ਵਿਚ ਹੋਈ ਸੀ ਅਤੇ ਅੰਤਿਮ ਸੁਣਵਾਈ 10 ਸਤੰਬਰ ਤੈਅ ਕੀਤੀ ਗਈ ਸੀ। ਜਿਸ ਦੌਰਾਨ ਬੁੱਧਵਾਰ ਨੂੰ ਐਡੀਸ਼ਨਲ ਸ਼ੈਸ਼ਨ ਜੱਜ ਪ੍ਰੇਮ ਕੁਮਾਰ ਦੀ ਅਦਾਲਤ ਨੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਸਮੇਤ 12 ਜਣਿਆਂ ਨੂੰ ਦੋਸ਼ੀ ਕਰਾਰ ਦੇ ਦਿੱਤਾ ਗਿਆ ਹੈ।
