ਨਿਊਜ਼ ਪੰਜਾਬ
ਚੰਡੀਗੜ੍ਹ-11 ਸਤੰਬਰ 2025
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਹੁਣ ਪਹਿਲਾ ਨਾਲੋਂ ਬਿਹਤਰ ਹੋ ਰਹੀ ਹੈ। ਉਨ੍ਹਾਂ ਦੇ ਸਾਰੇ ਟੈਸਟ ਵੀ ਠੀਕ ਆਏ ਹਨ। ਉਮੀਦ ਹੈ ਕਿ ਉਨ੍ਹਾਂ ਨੂੰ ਅੱਜ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਜਾਵੇਗੀ। ਦੱਸ ਦੇਈਏ ਕਿ ਮੁੱਖ ਮੰਤਰੀ ਨੂੰ ਦਿਲ ਦੀ ਧੜਕਣ ਹੌਲੀ ਹੋਣ ਅਤੇ ਕਮਜ਼ੋਰੀ ਦੀ ਸ਼ਿਕਾਇਤ ਤੋਂ ਬਾਅਦ ਹਸਪਤਾਲ ਲਿਆਂਦਾ ਗਿਆ ਸੀ। ਬਿਮਾਰੀ ਕਾਰਨ ਉਨ੍ਹਾਂ ਦਾ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਵੀ ਰੱਦ ਕਰ ਦਿੱਤਾ ਗਿਆ ਸੀ।
ਉਹ 9 ਸਤੰਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਵਿੱਚ ਸ਼ਾਮਲ ਨਹੀਂ ਹੋ ਸਕੇ ਸਨ। ਹਾਲਾਂਕਿ, ਪ੍ਰਧਾਨ ਮੰਤਰੀ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਤੋਂ ਉਨ੍ਹਾਂ ਦੀ ਸਿਹਤ ਬਾਰੇ ਪੁੱਛਿਆ ਸੀ। ਇਸ ਤੋਂ ਬਾਅਦ ਰਾਜਪਾਲ ਗੁਲਾਬ ਚੰਦ ਕਟਾਰੀਆ ਹਸਪਤਾਲ ਪਹੁੰਚ ਕੇ ਮੁੱਖ ਮੰਤਰੀ ਭਗਵੰਤ ਨੂੰ ਮਿਲੇ ਅਤੇ ਉਨ੍ਹਾਂ ਦਾ ਹਾਲ-ਚਾਲ ਜਾਣਿਆ ਸੀ।
