ਨਿਊਜ਼ ਪੰਜਾਬ
11 ਸਤੰਬਰ 2025
ਨਾਭਾ ਬਲਾਕ ਦੇ ਪਿੰਡ ਫਰੀਦਪੁਰ ਵਿਖੇ PRTC ਦੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ ਹੈ। ਬੱਸ ਦੇ ਵਿੱਚ ਕਰੀਬ 140 ਸਵਾਰੀਆਂ ਸਵਾਰ ਸਨ। ਬੱਸ ਜ਼ਿਆਦਾ ਭਰੀ ਹੋਣ ਕਾਰਨ ਅਚਾਨਕ ਕਮਾਣੀਆਂ ਟੁੱਟਣ ਦੇ ਨਾਲ ਬੇਕਾਬੂ ਹੋ ਕੇ ਸਾਹਮਣੇ ਦਰੱਖਤ ਦੇ ਵਿੱਚ ਵੱਜੀ। ਟੱਕਰ ਇੰਨੀ ਤੇਜ਼ ਹੋਈ ਕਿ ਦਰੱਖਤ ਵੀ ਟੁੱਟ ਗਿਆ। ਬੱਸ ਦੀਆਂ ਕਈ ਸਵਾਰੀਆਂ ਗੰਭੀਰ ਫੱਟੜ ਹੋਈਆਂ ਦੱਸੀਆਂ ਜਾ ਰਹੀਆਂ ਹਨ। ਜ਼ਖਮੀਆਂ ਨੂੰ ਭਾਦਸੋ ਦੇ ਸਰਕਾਰੀ ਹਸਪਤਾਲ ਦੇ ਵਿੱਚ ਇਲਾਜ ਲਈ ਭਰਤੀ ਕਰਵਾਇਆ ਗਿਆ ਹੈ।
