ਦਿੱਲੀ ਪੁਲਿਸ ਨੇ ਡਿਪਟੀ ਸੈਕਟਰੀ ਨਵਜੋਤ ਦੀ ਮੌਤ ਦੇ ਮਾਮਲੇ’ਚ ਮੁਲਜ਼ਮ ਔਰਤ ਨੂੰ ਕੀਤਾ ਗ੍ਰਿਫਤਾਰ

ਨਿਊਜ਼ ਪੰਜਾਬ

15 ਸਤੰਬਰ 2025

ਦਿੱਲੀ ਕੈਂਟ ਪੁਲਿਸ ਸਟੇਸ਼ਨ ਖੇਤਰ ਵਿੱਚ ਇੱਕ ਬੀਐਮਡਬਲਯੂ ਕਾਰ ਦੀ ਟੱਕਰ ਕਾਰਨ ਵਿੱਤ ਮੰਤਰਾਲੇ ਦੇ ਡਿਪਟੀ ਸੈਕਟਰੀ ਨਵਜੋਤ ਸਿੰਘ ਦੀ ਮੌਤ ਦੇ ਮਾਮਲੇ ਵਿੱਚ ਦੋਸ਼ੀ ਔਰਤ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ।

ਦੱਸਿਆ ਗਿਆ ਕਿ ਗੁਰੂਗ੍ਰਾਮ ਦੀ ਰਹਿਣ ਵਾਲੀ ਦੋਸ਼ੀ ਔਰਤ ਗਗਨਪ੍ਰੀਤ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਇਸ ਦੇ ਨਾਲ ਹੀ, ਦਿੱਲੀ ਪੁਲਿਸ ਨੇ ਦੋਸ਼ੀ ਔਰਤ ਨੂੰ ਅੱਗੇ ਦੀ ਜਾਂਚ ਲਈ ਹਿਰਾਸਤ ਵਿੱਚ ਲੈ ਲਿਆ ਹੈ।

ਦੱਸ ਦਈਏ ਕਿ ਐਤਵਾਰ ਦੁਪਹਿਰ ਨੂੰ ਦਿੱਲੀ ਕੈਂਟ ਪੁਲਿਸ ਸਟੇਸ਼ਨ ਖੇਤਰ ਵਿੱਚ ਇੱਕ ਤੇਜ਼ ਰਫ਼ਤਾਰ ਬੀਐਮਡਬਲਯੂ ਕਾਰ ਨੇ ਮੋਟਰਸਾਈਕਲ ਸਵਾਰ ਇੱਕ ਜੋੜੇ ਨੂੰ ਟੱਕਰ ਮਾਰ ਦਿੱਤੀ। ਵਿੱਤ ਮੰਤਰਾਲੇ ਵਿੱਚ ਤਾਇਨਾਤ ਡਿਪਟੀ ਸੈਕਟਰੀ ਨਵਜੋਤ ਸਿੰਘ ਆਪਣੀ ਪਤਨੀ ਨਾਲ ਮੋਟਰਸਾਈਕਲ ‘ਤੇ ਜਨਕਪੁਰੀ ਸਥਿਤ ਆਪਣੇ ਘਰ ਵਾਪਸ ਆ ਰਹੇ ਸਨ। ਇਸ ਹਾਦਸੇ ਵਿੱਚ ਨਵਜੋਤ ਸਿੰਘ ਦੀ ਮੌਤ ਹੋ ਗਈ, ਜਦੋਂ ਕਿ ਉਸਦੀ ਪਤਨੀ ਜ਼ਖਮੀ ਹੋ ਗਈ।