ਪੰਜਾਬ ‘ਚ 22 ਸਤੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ,ਸਾਰੇ ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਨਿਊਜ਼ ਪੰਜਾਬ

17 ਸਤੰਬਰ 2025

ਪੰਜਾਬ ਵਿਚ ਸਤੰਬਰ ਮਹੀਨੇ ਵਿਚ ਇਕ ਹੋਰ ਸਰਕਾਰੀ ਛੁੱਟੀ ਆ ਰਹੀ ਹੈ। ਪੰਜਾਬ ਸਰਕਾਰ ਵੱਲੋਂ ਜਾਰੀ ਛੁੱਟੀਆਂ ਦੇ ਕੈਲੰਡਰ ਅਨੁਸਾਰ 22 ਸਤੰਬਰ, ਸੋਮਵਾਰ ਨੂੰ ਮਹਾਰਾਜਾ ਅਗਰਸੇਨ ਜਯੰਤੀ ਦੇ ਮੌਕੇ ਉਤੇ ਪੂਰੇ ਸੂਬੇ ਵਿਚ ਛੁੱਟੀ ਰਹੇਗੀ। ਇਸ ਕਾਰਨ ਸੂਬੇ ਦੇ ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਬੰਦ ਰਹਿਣਗੇ।

 

ਇਸ ਤੋਂ ਇਲਾਵਾ ਹਰ ਸੂਬੇ ਵਿਚ ਵੱਖ-ਵੱਖ ਤਿਉਹਾਰ ਤੇ ਜਸ਼ਨ ਦੇ ਹਿਸਾਬ ਨਾਲ ਰਾਖਵੀਆਂ ਛੁੱਟੀਆਂ ਹੁੰਦੀਆਂ ਹਨ। ਜਿਸ ਕਰਕੇ ਉਤਰ ਪ੍ਰਦੇਸ਼ ਬੇਸਿਕ ਐਜੂਕੇਸ਼ਨ ਕੌਂਸਲ ਨੇ ਆਉਣ ਵਾਲੀਆਂ ਛੁੱਟੀਆਂ ਸਬੰਧੀ ਇੱਕ ਨੋਟੀਫਿਕੇਸ਼ਨ ਜਾਰੀ ਕੀਤੀ ਹੈ। ਇਸ ਅਨੁਸਾਰ ਇਸ ਸਾਲ 17 ਸਤੰਬਰ ਬੁੱਧਵਾਰ ਨੂੰ ਵਿਸ਼ਵਕਰਮਾ ਪੂਜਾ ਮੌਕੇ ਉਤੇ ਸਾਰੇ ਸਕੂਲ ਬੰਦ ਰਹਿਣਗੇ। ਇਹ ਛੁੱਟੀ ਸਾਰੇ ਵਿਦਿਆਰਥੀਆਂ ਅਤੇ ਅਧਿਆਪਕਾਂ ਲਈ ਹੋਵੇਗੀ। ਇਸ ਦਿਨ ਭਗਵਾਨ ਵਿਸ਼ਵਕਰਮਾ ਦੀ ਪੂਜਾ-ਅਰਚਨਾ ਕੀਤੀ ਜਾਂਦੀ ਹੈ।