ਨਿਊਜ਼ ਪੰਜਾਬ
18 ਸਤੰਬਰ 2025
ਅੰਮ੍ਰਿਤਸਰ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿਰੁੱਧ ਇੱਕ ਸਰਕਾਰੀ ਅਧਿਆਪਕ ਸਮੇਤ ਛੇ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮਾਂ ਤੋਂ ਲਗਭਗ 9 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਗ੍ਰਿਫ਼ਤਾਰ ਮੁਲਜ਼ਮਾਂ ਵਿੱਚ ਚਾਰ ਪੁਰਸ਼ ਅਤੇ ਦੋ ਔਰਤਾਂ ਸ਼ਾਮਲ ਹਨ। ਪੁਲਿਸ ਕਮਿਸ਼ਨਰ ਗੁਰਪ੍ਰੀਤ ਭੁੱਲਰ ਨੇ ਇੱਕ ਪ੍ਰੈਸ ਕਾਨਫਰੰਸ ਵਿੱਚ ਦੱਸਿਆ ਕਿ ਗ੍ਰਿਫ਼ਤਾਰ ਕੀਤੀਆਂ ਗਈਆਂ ਔਰਤਾਂ ਵਿੱਚੋਂ ਇੱਕ ਸਰਕਾਰੀ ਅਧਿਆਪਕਾ ਹੈ।
ਜਾਂਚ ਤੋਂ ਪਤਾ ਲੱਗਾ ਕਿ ਸਾਰੇ ਤਸਕਰ ਹਰਪ੍ਰੀਤ ਸਿੰਘ ਉਰਫ਼ ਹੈਪੀ ਜੱਟ ਦੇ ਸੰਪਰਕ ਵਿੱਚ ਸਨ, ਜੋ ਵਿਦੇਸ਼ ਵਿੱਚ ਰਹਿੰਦਾ ਸੀ ਅਤੇ ਸੋਸ਼ਲ ਮੀਡੀਆ ਰਾਹੀਂ ਪਾਕਿਸਤਾਨ ਤੋਂ ਹੈਰੋਇਨ ਆਯਾਤ ਕਰਕੇ ਆਪਣਾ ਨੈੱਟਵਰਕ ਚਲਾ ਰਿਹਾ ਸੀ। ਕਮਿਸ਼ਨਰ ਨੇ ਦੱਸਿਆ ਕਿ ਇਹ ਸਾਰੀ ਹੈਰੋਇਨ ਡਰੋਨ ਰਾਹੀਂ ਪਾਕਿਸਤਾਨ ਤੋਂ ਭਾਰਤ ਭੇਜੀ ਜਾਂਦੀ ਸੀ। ਪੁਲਿਸ ਨੇ ਸ਼ੁਰੂ ਵਿੱਚ ਹਨੀ ਨਾਮ ਦੇ ਇੱਕ ਨੌਜਵਾਨ ਨੂੰ 20 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਸੀ।
