ਅੰਮ੍ਰਿਤਸਰ ਪੁਲਿਸ ਨੇ ਸਰਹੱਦੀ ਨਸ਼ਾ ਤਸਕਰੀ ਮਾਡਿਊਲ ਦਾ ਕੀਤਾ ਪਰਦਾਫਾਸ਼,6.286 ਕਿਲੋ ਹੈਰੋਇਨ ਅਤੇ 4 ਲੱਖ ਰੁਪਏ ਸਮੇਤ 1 ਤਸਕਰ ਕੀਤਾ ਕਾਬੂ

ਨਿਊਜ਼ ਪੰਜਾਬ

ਅੰਮ੍ਰਿਤਸਰ:20 ਸਤੰਬਰ 2025

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਇੰਟੈਲੀਜੈਂਸ ਇਨਪੁੱਟ ਦੇ ਆਧਾਰ ‘ਤੇ ਸਰਹੱਦ ਪਾਰ ਤੋਂ ਚੱਲ ਰਹੇ ਨਸ਼ਾ ਤਸਕਰੀ ਮਾਡਿਊਲ ਨੂੰ ਬੇਨਕਾਬ ਕਰਦਿਆਂ ਇੱਕ ਤਸਕਰ ਨੂੰ ਕਾਬੂ ਕੀਤਾ ਹੈ। ਪੁਲਿਸ ਨੇ ਗੁਰੂ ਕੀ ਵਡਾਲੀ ਨਿਵਾਸੀ ਸ਼ੰਕਰ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ ‘ਚੋਂ 6.286 ਕਿਲੋ ਹੈਰੋਇਨ ਅਤੇ 4 ਲੱਖ ਰੁਪਏ ਨਸ਼ੇ ਦੀ ਕਮਾਈ ਬਰਾਮਦ ਕੀਤੀ ਹੈ।

ਪ੍ਰਾਰੰਭਿਕ ਜਾਂਚ ਦੌਰਾਨ ਖੁਲਾਸਾ ਹੋਇਆ ਹੈ ਕਿ ਸ਼ੰਕਰ ਸਿੰਘ ਸਿੱਧੀ ਤੌਰ ‘ਤੇ ਵਿਦੇਸ਼ ‘ਚ ਬੈਠੇ ਨਸ਼ਾ ਤਸਕਰਾਂ ਨਾਲ ਸੰਪਰਕ ‘ਚ ਸੀ। ਇਸ ਸਬੰਧੀ ਪੁਲਿਸ ਨੇ ਥਾਣਾ ਲੋਪੋਕੇ, ਅੰਮ੍ਰਿਤਸਰ ਦੇਹਾਤ ‘ਚ ਮਾਮਲਾ ਦਰਜ ਕਰ ਲਿਆ ਹੈ।ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਜਾਂਚ ਜਾਰੀ ਹੈ ਅਤੇ ਜਲਦੀ ਹੀ ਇਸ ਪੂਰੇ ਨੈਕਸਸ ਦੇ ਪਿੱਛੇ ਤੇ ਅੱਗੇ ਦੇ ਕੜੀਆਂ ਨੂੰ ਵੀ ਬੇਨਕਾਬ ਕੀਤਾ ਜਾਵੇਗਾ।

ਇਸ ਮਾਮਲੇ ‘ਤੇ ਪੰਜਾਬ ਪੁਲਿਸ ਨੇ ਦੁਹਰਾਇਆ ਕਿ ਉਹ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਪੂਰੀ ਤਰ੍ਹਾਂ ਤੋੜਨ ਲਈ ਵਚਨਬੱਧ ਹੈ, ਤਾਂ ਜੋ ਰਾਜ ਨੂੰ ਨਸ਼ਾ-ਮੁਕਤ ਬਣਾਇਆ ਜਾ ਸਕੇ।