ਨਿਊਜ਼ ਪੰਜਾਬ
20 ਸਤੰਬਰ 2025
ਮਜੀਠੀਆ ਦੇ ਮਾਮਲੇ ਦੀ ਸੁਣਵਾਈ ਅੱਜ ਮੋਹਾਲੀ ਅਦਾਲਤ ਵਿੱਚ ਵੀਡੀਓ ਕਾਨਫਰੰਸਿੰਗ ਰਾਹੀਂ ਹੋਈ। ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਨਿਆਂਇਕ ਹਿਰਾਸਤ ਵਿੱਚ ਅਦਾਲਤ ਵੱਲੋਂ 14 ਦਿਨ ਦਾ ਵਾਧਾ ਕਰਦੇ ਹੋਏ ਨਿਆਂਇਕ ਹਿਰਾਸਤ 4 ਅਕਤੂਬਰ ਤੱਕ ਵਧਾ ਦਿੱਤੀ ਗਈ ਹੈ।
ਜ਼ਿਕਰ ਕਰ ਦਈਏ ਕਿ ਮਜੀਠੀਆ ਨੂੰ ਵਿਜੀਲੈਂਸ ਬਿਊਰੋ ਨੇ 25 ਜੂਨ ਨੂੰ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਕੀਤਾ ਸੀ। ਉਨ੍ਹਾਂ ‘ਤੇ ਆਪਣੀ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦਾ ਦੋਸ਼ ਹੈ। ਇਸ ਤੋਂ ਪਹਿਲਾਂ 2021 ਵਿੱਚ, ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ, ਮਜੀਠੀਆ ਵਿਰੁੱਧ ਐਨਡੀਪੀਐਸ ਐਕਟ ਤਹਿਤ ਵੀ ਕੇਸ ਦਰਜ ਕੀਤਾ ਗਿਆ ਸੀ।
