ਨਿਊਜ਼ ਪੰਜਾਬ
ਲੁਧਿਆਣਾ, 21 ਸਤੰਬਰ -ਅਕਾਲੀ ਆਗੂ ਸ੍ਰ. ਸੁਰਿੰਦਰ ਸਿੰਘ ਚੌਹਾਨ ਦੇ ਛੋਟੇ ਭਰਾਤਾ ਸ. ਮਨਜਿੰਦਰ ਸਿੰਘ ਚੌਹਾਨ (ਸੋਨੀ) ਜੋ ਕਿ ਪਿਛਲੇ ਦਿਨੀਂ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਗੁਰੂ ਚਰਨਾਂ ਵਿੱਚ ਜਾ ਬਿਰਾਜੇ ਸਨ, ਉਹਨਾਂ ਨਮਿੱਤ ਗੁਰੂ ਗ੍ਰੰਥ ਸਾਹਿਬ ਦੀ ਰੱਬੀ ਬਾਣੀ ਦੇ ਰੱਖੇ ਗਏ ਸਹਿਜ ਪਾਠ ਦੇ ਭੋਗ ਅਤੇ ਅੰਤਿਮ ਅਰਦਾਸ ਅੱਜ ਮਿਤੀ 21 ਸਤੰਬਰ 2025, ਦਿਨ ਐਤਵਾਰ ਨੂੰ ਦੁਪਿਹਰ 12.30 ਤੋਂ 2 ਵਜੇ ਤੱਕ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਂਸ਼ਨ ਲੁਧਿਆਣਾ ਵਿਖੇ ਹੋਵੇਗੀ।

