ਲੁਧਿਆਣਾ ‘ਚ ਬੰਗਲੇ ਵਿੱਚ ਖੜੀ ਮਰਸੀਡੀਜ਼ ਕਾਰ ਨੂੰ ਲੱਗੀ ਅੱਗ,ਮੱਚੇ ਭਾਂਬੜ, ਜਾਨੀ ਨੁਕਸਾਨ ਤੋਂ ਬਚਾਅ 

ਨਿਊਜ਼ ਪੰਜਾਬ

21 ਸਤੰਬਰ 2025

ਪੰਜਾਬ ਦੇ ਲੁਧਿਆਣਾ ਦੇ ਮਾਡਲ ਟਾਊਨ ਇਲਾਕੇ ਵਿੱਚ ਇੱਕ ਬੰਗਲੇ ਵਿੱਚ ਖੜ੍ਹੀ ਇੱਕ ਮਰਸੀਡੀਜ਼ ਕਾਰ ਨੂੰ ਅੱਜ ਅਚਾਨਕ ਅੱਗ ਲੱਗ ਗਈ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ।

ਦੱਸ ਦਈਏ ਕਿ ਅੱਗ ਇੰਨੀ ਭਿਆਨਕ ਸੀ ਕਿ ਕਾਰ ਪੂਰੀ ਤਰ੍ਹਾਂ ਨੁਕਸਾਨੀ ਗਈ।ਲੁਧਿਆਣਾ ਦੇ ਮਾਡਲ ਟਾਊਨ ਇਲਾਕੇ ਵਿੱਚ ਇੱਕ ਘਰ ਦੇ ਅੰਦਰ ਖੜ੍ਹੀ ਇੱਕ BMW ਕਾਰ ਨੂੰ ਅਚਾਨਕ ਅੱਗ ਲੱਗ ਗਈ। ਅੱਗ ਦੀਆਂ ਲਪਟਾਂ ਇੰਨੀਆਂ ਤੇਜ਼ ਸਨ ਕਿ ਪਰਿਵਾਰ ਅਤੇ ਆਸ-ਪਾਸ ਦੇ ਹੋਰ ਲੋਕ ਹੈਰਾਨ ਰਹਿ ਗਏ। ਰਾਹਗੀਰਾਂ ਨੇ ਕਾਫ਼ੀ ਕੋਸ਼ਿਸ਼ਾਂ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ। ਧਮਾਕੇ ਵੀ ਸੁਣੇ ਗਏ। ਹਾਲਾਂਕਿ ਕੋਈ ਜਾਨੀ ਨੁਕਸਾਨ ਨਹੀਂ ਹੋਇਆ, ਪਰ ਇਹ ਹੈਰਾਨ ਕਰਨ ਵਾਲਾ ਹੈ ਕਿ ਘਰ ਦੇ ਅੰਦਰ ਖੜ੍ਹੀ ਕਾਰ ਨੂੰ ਅਚਾਨਕ ਅੱਗ ਕਿਵੇਂ ਲੱਗ ਗਈ।ਹਾਲਾਂਕਿ, ਉਨ੍ਹਾਂ ਦੱਸਿਆ ਕਿ ਘਰ ਅਤੇ ਪਰਿਵਾਰ ਦੇ ਮੈਂਬਰ ਸੁਰੱਖਿਅਤ ਰਹੇ, ਪਰ ਕਾਰ ਨੂੰ ਕਾਫ਼ੀ ਨੁਕਸਾਨ ਪਹੁੰਚਿਆ।