ਨਿਊਜ਼ ਪੰਜਾਬ
22 ਸਤੰਬਰ 2025
ਪੰਜਾਬ ਸਰਕਾਰ ਵੱਲੋਂ ਕੱਲ੍ਹ ਮੰਗਲਵਾਰ ਨੂੰ ਪੰਜਾਬ ਦੇ ਫਰੀਦਕੋਟ ਵਿਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਜਿਸ ਦੇ ਚੱਲਦੇ ਭਲਕੇ ਜ਼ਿਲ੍ਹੇ ਦੇ ਸਾਰੇ ਸਕੂਲ,ਕਾਲਜ, ਸਰਕਾਰੀ ਦਫ਼ਤਰ ਬੰਦ ਰਹਿਣਗੇ। ਦਰਅਸਲ ਜ਼ਿਲ੍ਹਾ ਡਿਪਟੀ ਕਮਿਸ਼ਨਰ ਫਰੀਦਕੋਟ ਵੱਲੋਂ ਬਾਬਾ ਸ਼ੇਖ ਫਰੀਦ ਜੀ ਦੇ ਆਗਮਨ ਪੂਰਬ ਨੂੰ ਮੁੱਖ ਰੱਖਦੇ ਹੋਏ 23 ਸਤੰਬਰ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਇਸ ਸੰਬੰਧੀ ਜਾਰੀ ਹੋਏ ਨੋਟੀਫਿਕੇਸ਼ਨ ਵਿਚ ਕਿਹਾ ਗਿਆ ਹੈ ਕਿ ਬਾਬਾ ਸ਼ੇਖ ਫਰੀਦ ਜੀ ਦੇ ਆਗਮਨ ਪੂਰਬ-2025 ਨੂੰ ਮੁੱਖ ਰੱਖਦੇ ਹੋਏ ਮਿਤੀ 23-09-2025 (ਦਿਨ ਮੰਗਲਵਾਰ) ਨੂੰ ਜ਼ਿਲ੍ਹਾ ਫਰੀਦਕੋਟ ਵਿਚ ਸਮੂਹ ਸਰਕਾਰੀ ਦਫ਼ਤਰਾਂ, ਸਿੱਖਿਆ ਸੰਸਥਾਵਾਂ, ਸੇਵਾ ਕੇਂਦਰਾਂ, ਫਰਦ ਕੇਂਦਰ ਆਦਿ (ਬੈਂਕਿੰਗ ਸੈਕਟਰ ਤੋਂ ਬਿਨਾਂ) ਵਿਚ ਲੋਕਲ ਛੁੱਟੀ ਐਲਾਨੀ ਜਾਂਦੀ ਹੈ।
