ਲੁਧਿਆਣਾ/ 22 ਸਤੰਬਰ ( ਆਰ ਐਸ ਖ਼ਾਲਸਾ ) ਉੱਘੀ ਪੰਜਾਬੀ ਗਾਇਕਾ ਸਤਵਿੰਦਰ ਬਿੱਟੀ ਨੇ ਅੱਜ ਪੰਜਾਬ ਦੇ ਹੜ੍ਹ ਪੀੜ੍ਹਤਾਂ ਦੀ ਸਹਾਇਤਾ ਲਈ ਚਲਾਏ ਜਾ ਰਹੇ ਰਾਹਤ ਕਾਰਜਾਂ ਲਈ ਆਪਣੇ ਪਰਿਵਾਰ ਵੱਲੋ ਭੇਜੀ ਗਈ ਨਕਦ ਸਹਾਇਤਾ ਦੇਣ ਲਈ ਪ੍ਰਭਾਵਿਤ ਇਲਾਕੇ ਦਾ ਦੌਰਾ ਕੀਤਾ ਅਤੇ ਵਸਨੀਕਾਂ ਨੂੰ ਮਿੱਲ ਕੇ ਉਨ੍ਹਾਂ ਦੇ ਦੁੱਖ ਸਾਂਝੇ ਕੀਤੇ
ਇਸ ਸਮੇਂ ਸ. ਭੁਪਿੰਦਰ ਸਿੰਘ ਮਕੱੜ ਤੇ ਸ. ਜਸਮੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਹੋਇਆ ਕਿਹਾ ਕਿ ਡੀ. ਸੀ ਫਿਰੋਜ਼ਪੁਰ ਵੱਲੋ ਯੂਨਾਈਟਿਡ ਸਿੱਖਜ਼ ਨੂੰ ਕੁੱਲ ਗਿਆਰਾਂ ਪਿੰਡਾਂ ਦੇ ਲੋਕਾਂ ਦੀ ਸੇਵਾ ਸੰਭਾਲ ਤੇ ਮੁੜ ਵਸੇਬੇ ਦੇ ਪ੍ਰਬੰਧਾ ਦੀ ਸਮੁੱਚੀ ਜਿੰਮੇਵਾਰੀ ਸੋਪੀ ਗਈ ਹੈ!ਜਿਸਨੂੰ ਯੂਨਾਈਟਿਡ ਸਿੱਖਜ਼ ਦੇ ਵਲੰਟੀਅਰਾਂ ਨੇ ਖਿੜੇ ਮੱਥੇ ਪ੍ਰਵਾਨ ਕਰਦਿਆਂ ਹੋਇਆ ਕੁੱਲ ਗਿਆਰਾਂ ਪਿੰਡਾਂ ਨੂੰ ਅਪਣੇ ਕਲੇਵੇ ਵਿੱਚ ਲੈ ਕੇ ਚੱਲ ਰਹੇ ਰਾਹਤ ਕਾਰਜਾਂ ਨੂੰ ਹੋਰ ਪੁਖਤਾ ਢੰਗ ਨਾਲ ਕਰਨ ਲਈ ਵਿਆਪਕ ਪ੍ਰਬੰਧ ਕਰਨੇ ਆਰੰਭ ਕਰ ਦਿੱਤੇ ਹਨ!
ਆਪਣੀ ਗੱਲਬਾਤ ਦੌਰਾਨ ਪੰਜਾਬੀ ਲੋਕ ਗਾਇਕਾ ਸਤਵਿੰਦਰ ਬਿੱਟੀ ਨੇ ਕਿਹਾ ਕਿ ਯੂਨਾਈਟਿਡ ਸਿੱਖਜ਼ ਇੱਕ ਅਜਿਹੀ ਸੇਵਾ ਸੰਸਥਾ ਹੈ! ਜਿਸ ਨੇ ਪਿਛਲੇ ਸਮੇਂ ਦੌਰਾਨ ਸੰਸਾਰ ਦੇ ਵੱਖ ਵੱਖ ਦੇਸ਼ਾ ਅੰਦਰ ਆਈਆਂ ਕੁਦਰਤੀ ਆਫਤਾਂ ਦੇ ਸਮੇਂ ਆਪਣੀ ਸਰਗਰਮ ਭੂਮਿਕਾ ਨਿਭਾਕੇ ਮਨੁੱਖਤਾ ਦੀ ਸੱਚੀ ਸੇਵਾ ਦੀ ਮਿਸਾਲ ਕਾਇਮ ਕੀਤੀ ਹੈ ਅਤੇ ਹੁਣ ਪੰਜਾਬ ਦੇ ਅੰਦਰ ਆਏ ਹੜ੍ਹਾਂ ਦੌਰਾਨ ਪਾਣੀ ਦੀ ਮਾਰ ਝੱਲ ਰਹੇ ਇਲਾਕਿਆਂ ਅੰਦਰ ਸੰਸਥਾ ਵੱਲੋ ਪੂਰੀ ਤਨਦੇਹੀ ਨਾਲ ਰਾਹਤ ਕਾਰਜ ਚਲਾਏ ਜਾ ਰਹੇ ਹਨ!
ਪੰਜਾਬ ਦੀ ਉੱਘੀ ਲੋਕ ਗਾਇਕਾ ਸਤਵਿੰਦਰ ਬਿੱਟੀ ਵੱਲੋ ਹੜ੍ਹ ਪੀੜ੍ਹਤਾਂ ਦੀ ਮਦੱਦ ਲਈ ਭੇਟ ਕੀਤੀ ਗਈ ਮਾਇਕ ਸਹਾਇਤਾ ਰਾਸ਼ੀ ਲਈ ਸੰਸਥਾ ਵੱਲੋ ਵਿਸੇਸ਼ ਧੰਨਵਾਦ ਪ੍ਰਗਟ ਕੀਤਾ!
