ਹਿੰਸਾ ਪ੍ਰਭਾਵਿਤ ਲੇਹ ਜ਼ਿਲ੍ਹੇ ਵਿੱਚ ਕਰਫਿਊ ਲਾ ਦਿੱਤਾ ਗਿਆ ਹੈ, ਛੇਵੀਂ ਅਨੁਸੂਚੀ ਅਧੀਨ ਵਿਸ਼ੇਸ਼ ਦਰਜਾ ਅਤੇ ਲੱਦਾਖ ਲਈ ਰਾਜ ਦਾ ਦਰਜਾ ਦੇਣ ਦੀ ਮੰਗ ਨੂੰ ਲੈ ਕੇ ਕੀਤੇ ਗਏ ਬੰਦ ਅਤੇ ਵੱਡੇ ਵਿਰੋਧ ਪ੍ਰਦਰਸ਼ਨ ਦੌਰਾਨ ਲੇਹ ਵਿੱਚ ਸਥਿਤੀ ਤਣਾਅਪੂਰਨ ਹੋ ਗਈ। ਹਿੰਸਾ ਵਿੱਚ 4 ਮੌਤਾਂ ਹੋਣ ਅੱਗ ਜਨੀ ਤੋਂ ਬਾਅਦ ਲੱਦਾਖ ਦੇ ਲੈਫਟੀਨੈਂਟ ਗਵਰਨਰ ਕਵਿੰਦਰ ਗੁਪਤਾ ਨੇ ਹਿੰਸਾ ਪ੍ਰਭਾਵਿਤ ਲੱਦਾਖ ਦੇ ਲੇਹ ਜ਼ਿਲ੍ਹੇ ਵਿੱਚ ਜਾਨ-ਮਾਲ ਦੇ ਨੁਕਸਾਨ ਨੂੰ ਰੋਕਣ ਲਈ ਕਰਫਿਊ ਲਗਾਉਣ ਦਾ ਹੁਕਮ ਜਾਰੀ ਕੀਤਾ ਹੈ।ਉਨ੍ਹਾਂ ਕਿਹਾ ਕਿ ਹਿੰਸਾ ਪ੍ਰਭਾਵਿਤ ਲੇਹ ਜ਼ਿਲ੍ਹੇ ਵਿੱਚ ਹੋਰ ਨੁਕਸਾਨਾਂ ਨੂੰ ਰੋਕਣ ਲਈ ਕਰਫਿਊ ਲਗਾਇਆ ਗਿਆ ਹੈ
ਵਿਰੋਧ ਪ੍ਰਦਰਸ਼ਨ ਦੌਰਾਨ ਕੁਝ ਨੌਜਵਾਨਾਂ ਦੇ ਹਿੰਸਕ ਹੋਣ ਤੋਂ ਬਾਅਦ ਪੁਲਿਸ ਨੇ ਅੱਥਰੂ ਗੈਸ ਅਤੇ ਲਾਠੀਚਾਰਜ ਕੀਤਾ, ਪ੍ਰਦਰਸ਼ਨਕਾਰੀਆਂ ਨੇ ਭਾਜਪਾ ਦਫਤਰ ਨੂੰ ਅੱਗ ਲਗਾ ਦਿੱਤੀ ਹੈ । ਭੁੱਖ ਹੜਤਾਲ ‘ਤੇ ਚੱਲ ਰਹੀ ਜਲਵਾਯੂ ਕਾਰਕੁਨ ਸੋਨਮ ਵਾਂਗਚੁਕ ਨੇ ਲੇਹ ਵਿੱਚ ਹੋਈ ਹਿੰਸਾ ‘ਤੇ ਦੁੱਖ ਪ੍ਰਗਟ ਕਰਦੇ ਹੋਏ ਅਤੇ ਸ਼ਾਂਤੀ ਦੀ ਮੰਗ ਕਰਦੇ ਹੋਏ ਇੱਕ ਵੀਡੀਓ ਜਾਰੀ ਕੀਤਾ।
ਤਸਵੀਰਾਂ ਸ਼ੋਸ਼ਲ ਮੀਡੀਆ X
